ਸ਼ਾਰਟ ਸਰਕਟ ਕਾਰਨ ਕਰਿਆਨੇ ਦੀ ਦੁਕਾਨ 'ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ - ਬਿਜਲੀ ਵਿਭਾਗ
🎬 Watch Now: Feature Video
ਫਿਰੋਜ਼ਪੁਰ: ਸ਼ਹਿਰ ਨੇੜੇ ਮੱਲਵਾਲਾਂ ਰੋਡ 'ਤੇ ਇੱਕ ਕਰਿਆਨੇ ਦੀ ਦੁਕਾਨ 'ਚ ਸ਼ਾਰਟ ਸਰਕਟ ਕਾਰਨ ਭਿਆਨ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੁਕਾਨਦਾਰ ਨੂੰ ਲੱਖਾਂ ਰੁਪਏ ਦਾ ਨੁਕਸਾਨ ਝੱਲਣਾ ਪਿਆ। ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਮੌਕੇ 'ਤੇ ਪੁੱਜੀ ਅਤੇ ਕਈ ਘੰਟਿਆਂ ਦੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ। ਜਾਣਕਾਰੀ ਮੁਤਾਬਕ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਅਤੇ ਹਾਲੇ ਤੱਕ ਇਸ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਦੁਕਾਨਦਾਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਬਿਜਲੀ ਵਿਭਾਗ ਨੂੰ ਇਸ ਘਟਨਾ ਲਈ ਜ਼ਿੰਮੇਵਾਰ ਦੱਸਿਆ। ਦੁਕਾਨਦਾਰ ਨੇ ਦੱਸਿਆ ਕਿ ਮਹਿਜ਼ ਕੁੱਝ ਹੀ ਮਿੰਟਾਂ 'ਚ ਅੱਗ ਫੈਲ ਗਈ ਅਤੇ ਦੁਕਾਨ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ। ਜਿਸ ਕਾਰਨ ਉਸ ਨੂੰ ਲੱਖਾਂ ਰੁਪਏ ਦਾ ਨੁਕਸਾਨ ਝੱਲਣਾ ਪਿਆ। ਦੁਕਾਨਦਾਰ ਨੇ ਪੰਜਾਬ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ।