ਤਿੰਨ ਮੰਜ਼ਿਲਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਮਾਲ ਸੜ ਕੇ ਸੁਆਹ - ਜਾਨੀ ਨੁਕਸਾਨ ਨਹੀਂ ਹੋਇਆ
🎬 Watch Now: Feature Video
ਲੁਧਿਆਣਾ: ਜ਼ਿਲ੍ਹੇ ਦੇ ਨਿਊ ਸ਼ਿਵਾਜੀ ਨਗਰ ਸਥਿਤ ਜੀਐੈੱਸ ਟ੍ਰੇਡਿੰਗ ਨਾਂ ਦੀ ਇੱਕ ਤਿੰਨ ਮੰਜ਼ਿਲਾ ਫੈਕਟਰੀ ਨੂੰ ਭਿਆਨਕ ਅੱਗ ਗਈ। ਅੱਗ ਇੰਨ੍ਹੀ ਜਿਆਦਾ ਭਿਆਨਕ ਸੀ ਕਿ ਫੈਕਟਰੀ ਅੰਦਰ ਪਿਆ ਲੱਖਾਂ ਰੁਪਇਆ ਦਾ ਕੱਚਾ ਮਾਲ ਸੜ੍ਹ ਕੇ ਸੁਆਹ ਹੋ ਗਿਆ। ਉਧਰ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਮਸ਼ਕੱਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਅੱਗ ਬੁਝਾਊ ਦਸਤੇ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਉਹ ਤੁਰੰਤ ਹੀ ਘਟਨਾ ਵਾਲੀ ਥਾਂ ’ਤੇ ਪਹੁੰਚੇ। ਉਨ੍ਹਾਂ ਨੇ ਕਾਫੀ ਮਸ਼ਕੱਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਪਾਇਆ ਹੈ ਪਰ ਰਾਹਤ ਵਾਲੀ ਗੱਲ ਇਹ ਹੈ ਕਿ ਇਸ ਭਿਆਨਕ ਅੱਗ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।