ਖੰਨਾ 'ਚ ਕਿਸਾਨਾਂ ਨੇ ਕੱਢੀ ਵਿਸ਼ਾਲ ਟਰੈਕਟਰ ਰੈਲੀ

By

Published : Jan 9, 2021, 2:30 PM IST

thumbnail

ਲੁਧਿਆਣਾ :ਖੇਤੀ ਕਾਨੂੰਨਾਂ ਖਿਲਾਫ ਦਿੱਲੀ ਬਾਰਡਰਾਂ 'ਤੇ ਲਗਾਤਾਰ ਕਿਸਾਨ ਅੰਦੋਲਨ ਜਾਰੀ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਿਆਂ ਗਈਆਂ। ਜਿਸ ਦੇ ਵਿਰੋਧ 'ਚ ਦਿੱਲੀ ਦੇ ਬਾਰਡਰਾਂ ਤੇ ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੱਢੀ ਗਈ। ਇਸ ਦਾ ਅਸਰ ਪੰਜਾਬ 'ਚ ਵੀ ਵੇਖਣ ਨੂੰ ਮਿਲਿਆ। ਖੰਨਾ ਵਿਖੇ ਕਿਸਾਨਾਂ ਵੱਲੋਂ 1 ਹਜ਼ਾਰ ਟਰੈਕਟਰਾਂ ਨਾਲ ਵਿਸ਼ਾਲ ਟਰੈਕਟਰ ਰੈਲੀ ਕੱਢੀ। ਇਹ ਟਰੈਕਟਰ ਰੈਲੀ ਭਾਰਤੀ ਕਿਸਾਨ ਯੂਨੀਅਨ ਵੱਲੋਂ ਆਯੋਜਤ ਕੀਤੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਦੱਸ ਕਿੱਲੋਮੀਟਰ ਵਿਸ਼ਾਲ ਟਰੈਕਟਰ ਰੈਲੀ 'ਚ ਕਿਸਾਨ,ਮਜ਼ਦੂਰ, ਦੁਕਾਨਦਾਰ ਤੇ ਆੜ੍ਹਤੀਆਂ ਨੇ ਹਿੱਸਾ ਲਿਆ। ਉਨ੍ਹਾਂ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਦੇ ਸਮਰਥਨ 'ਚ ਕੇਂਦਰ ਸਰਕਾਰ ਦਾ ਵਿਰੋਧ ਜਾਰੀ ਰੱਖਣ ਦੀ ਗੱਲ ਆਖੀ। ਉਨ੍ਹਾਂ ਮੋਦੀ ਸਰਕਾਰ ਨੂੰ ਤੁਰੰਤ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.