2022 Assembly Elections: ਵੱਡੀ ਗਿਣਤੀ ਚ ਨੌਜਵਾਨਾਂ ਨੇ ਅਕਾਲੀ ਦਲ ਦਾ ਫੜਿਆ ਪੱਲਾ - ਸ੍ਰੀ ਫਤਿਹਗੜ੍ਹ ਸਾਹਿਬ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ:ਸੂਬੇ ਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈਕੇ ਸੂਬੇ ਦੀ ਸਿਆਸਤ ਭਖ ਗਈ ਹੈ। ਇਸਦੇ ਨਾਲ ਹੀ ਦਲ ਬਦਲੀਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਸ੍ਰੀ ਫਤਿਹਗੜ੍ਹ ਸਾਹਿਬ ਚ ਕਈ ਨੌਜਵਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਮੂਲੀਅਤ ਕੀਤੀ ਗਈ ਹੈ। ਇਨ੍ਹਾਂ ਨੌਜਵਾਨਾਂ ਦੇ ਵੱਲੋਂ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਚ ਸ਼ਮੂਲੀਅਤ ਕੀਤੀ ਗਈ ਹੈ। ਇਸ ਮੌਕੇ ਦੀਦਾਰ ਸਿੰਘ ਵੱਲੋਂ ਨੌਜਵਾਨ ਨੂੰ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਹਲਕਾ ਇੰਚਾਰਜ ਨੇ ਕਾਂਗਰਸ ਸਰਕਾਰ ਤੇ ਜੰਮਕੇ ਸਿਆਸੀ ਨਿਸ਼ਾਨੇ ਵੀ ਸਾਧੇ। ਉਨ੍ਹਾਂ ਨਾਲ ਹੀ ਕਿਹਾ ਹਰ ਰੋਜ ਵੱਡੀ ਗਿਣਤੀ ਦੇ ਵਿੱਚ ਲੋਕ ਅਕਾਲੀ ਦਲ ਦੇ ਵਿੱਚ ਸ਼ਾਮਿਲ ਹੋ ਰਹੇ ਹਨ।