ਬਠਿੰਡਾ ਜੇਲ੍ਹ 'ਚ ਇੱਕ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ - sukhi randhawa
🎬 Watch Now: Feature Video
ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਅੱਜ ਸਵੇਰੇ ਤੜਕੇ ਇੱਕ ਬੰਦੀ ਨੇ ਕੈਦੀ ਨੇ ਫਾਹਾ ਲੈ ਕਿ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ।ਜਿਸ ਦੀ ਪਛਾਣ ਅੰਗਰੇਜ਼ ਸਿੰਘ ਪੁੱਤਰ ਗੁਰਚਰਨ ਵਾਸੀ ਜੀਦਾ ਦੇ ਤੌਰ ਤੇ ਹੋਈ ਹੈ। ਜਿਸ ਦੀ ਮੌਕੇ ਦੀ ਮੌਤ ਹੋ ਗਈ ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ। ਹੈਰਾਨਗੀ ਗੱਲ ਦੀ ਹੈ ਕਿ ਸੁਰੱਖਿਆ ਦੇ ਕਰੜੇ ਪ੍ਰਬੰਧ ਹੋਣ ਦੇ ਬਾਵਜੂਦ ਅਤੇ ਸੀਆਰਪੀਐੱਫ ਦੀ ਤੈਨਾਤੀ ਹੋਣ ਦੇ ਬਾਵਜੂਦ ਅਜਿਹੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਕਈ ਵਾਰਦਾਤਾਂ ਹੋ ਚੁੱਕੀਆਂ ਹਨ ਸੂਚਨਾ ਮਿਲਦੇ ਹੀ ਥਾਣਾ ਕੈਂਟ ਦੇ ਮੁੱਖੀ ਨਰਿੰਦਰ ਕੁਮਾਰ ਮੌਕੇ ਤੇ ਪਹੁੰਚੇ ਅਤੇ ਉਨ੍ਹਾਂ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ