ਗੜ੍ਹਸ਼ੰਕਰ ਵਿੱਚ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

🎬 Watch Now: Feature Video

thumbnail
ਹੁਸ਼ਿਆਰਪੁਰ : ਗੜ੍ਹਸ਼ੰਕਰ ਦੇ ਪਿੰਡ ਸੇਖੋਂਵਾਲ ਵਿੱਚ ਦਿਨ-ਦਿਹਾੜੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਦਵਿੰਦਰ ਪ੍ਰਕਾਸ਼ ਸਿੰਘ ਉਰਫ਼ ਬੰਟੀ (26) ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਸੇਖੋਂਵਾਲ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਾਅਦ ਦੁਪਹਿਰ ਅੱਧੀ ਦਰਜਨ ਦੇ ਕਰੀਬ ਹਮਲਾਵਾਰਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਦਵਿੰਦਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਜਿਸ ਸਮੇਂ ਇਹ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਉਸ ਸਮੇਂ ਦਵਿੰਦਰ ਬੰਟੀ ਆਪਣੇ ਘਰ ਵਿੱਚ ਹੀ ਸੀ। ਦਵਿੰਦਰ ਉੱਤੇ ਨਜ਼ਦੀਕੀ ਪਿੰਡ ਆਦਰਸ਼ ਨਗਰ (ਹੈਬੋਵਾਲ) ਦੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਹਮਲੇ ਵਿੱਚ ਉੱਕਤ ਨੌਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਦਵਿੰਦਰ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਲੋਕਾਂ ਵਿੱਚ ਇਹ ਵੀ ਚਰਚਾ ਹੈ ਕਿ ਮੌਕੇ ਉੱਤੇ ਦੋ ਫਾਇਰਾਂ ਦੀ ਅਵਾਜ਼ ਵੀ ਸੁਣੀ ਗਈ ਹੈ। ਮੌਕੇ 'ਤੇ ਐੱਸ.ਪੀ.ਡੀ. ਧਰਮਵੀਰ ਸਿੰਘ, ਡੀ.ਐੱਸ.ਪੀ. ਸਤੀਸ਼ ਕੁਮਾਰ, ਬਲਵਿੰਦਰ ਸਿੰਘ ਐੱਸ.ਐਚ.ਓ ਗੜ੍ਹਸ਼ੰਕਰ ਬਲਵਿੰਦਰ ਸਿੰਘ, ਤਫਤੀਸ਼ 'ਚ ਲੱਗ ਗਏ ਸਨ। ਫਿਲਹਾਲ ਕਤਲ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.