ਮਾਨਸਾ 'ਚ ਮਜ਼ਦੂਰ ਮੁਕਤੀ ਮੋਰਚਾ ਵੱਲੋਂ ਲਾਇਆ ਗਿਆ ਪੱਕਾ ਧਰਨਾ - Mazdoor Mukti Morcha in Mansa
🎬 Watch Now: Feature Video
ਮਾਨਸਾ: ਮਜ਼ਦੂਰ ਮੁਕਤੀ ਮੋਰਚਾ ਵੱਲੋਂ ਜ਼ਿਲ੍ਹਾ ਕਚਿਹਰੀ ਵਿਖੇ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਤੇ ਬੈਂਕਾਂ ਦੇ ਕਰਜ਼ੇ ਦੇ ਜਾਲ ਵਿੱਚ ਫਸੀਆਂ ਗਰੀਬ ਔਰਤਾਂ ਨੂੰ ਕਰਜ਼ੇ ਤੋਂ ਮੁਕਤ ਕਰਵਾਉਣ ਲਈ 1 ਅਕਤੂਬਰ ਤੱਕ ਪੱਕਾ ਮੋਰਚਾ ਲਗਾਇਆ ਗਿਆ। ਇਸ ਮੋਰਚੇ ਦੀ ਸ਼ੁਰੂਆਤ ਸਮੇਂ ਸੈਕੜਿਆਂ ਦੀ ਗਿਣਤੀ 'ਚ ਕਰਜ਼ਦਾਰ ਔਰਤਾਂ ਨੇ ਹਿੱਸਾ ਲਿਆ ਅਤੇ ਕਰਜ਼ੇ ਦੇ ਨਾਲ-ਨਾਲ ਹਜ਼ਾਰਾਂ ਰੁਪਏ ਦੇ ਘਰੇਲੂ ਬਿਜਲੀ ਬਿੱਲ ਮੁਆਫ਼ ਕਰੋ ਦੇ ਨਾਅਰੇ ਲਾਏ। ਕਾਮਰੇਡ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੇਂਡੂ ਤੇ ਸ਼ਹਿਰੀ ਗਰੀਬ ਪਰਿਵਾਰਾਂ ਦੀਆਂ ਔਰਤਾਂ ਪ੍ਰਾਈਵੇਟ ਫਾਇਨਾਸ ਕੰਪਨੀਆਂ ਦੇ ਕਰਜ਼ਿਆਂ ਦੇ ਮੱਕੜ ਜਾਲ ਵਿੱਚ ਫਸ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪਾਰਲੀਮੈਂਟ ਵਿੱਚ ਤਿੰਨ ਆਰਡੀਨੈਂਸ ਪਾਸ ਕਰਕੇ ਕਿਸਾਨਾਂ, ਮਜ਼ਦੂਰਾਂ, ਛੋਟੇ ਵਪਾਰੀਆਂ ਨੂੰ ਖੁਦਕੁਸ਼ੀ ਦੇ ਰਾਹ ਵੱਲ ਧੱਕ ਦਿੱਤਾ ਹੈ।