ਮਾਤਾ ਸਾਹਿਬ ਕੌਰ ਕਾਲਜ ਵੱਲੋਂ ਤਿਆਰ ਧਾਰਮਿਕ ਪੁਸਤਕ ਜਥੇਦਾਰ ਅਕਾਲ ਤਖ਼ਤ ਨੇ ਕੀਤੀ ਲੋਕ ਅਰਪਣ - ਅਧਿਆਪਨ ਵਿਭਾਗ
🎬 Watch Now: Feature Video
ਤਲਵੰਡੀ ਸਾਬੋ: ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੇ ਅਧਿਆਪਨ ਵਿਭਾਗ ਵੱਲੋਂ ਸਮੂਹ ਵਿਦਵਾਨਾਂ ਦੇ ਖੋਜ ਪੱਤਰ ਇਕੱਠੇ ਕਰਕੇ ਤਿਆਰ ਕੀਤੀ ਪੁਸਤਕ 'ਚੜ੍ਹਿਆ ਸੋਧਣ ਧਰਤਿ ਲੁਕਾਈ' ਨੂੰ ਦਮਦਮਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਲੋਕ ਅਰਪਣ ਕੀਤਾ। ਜਥੇਦਾਰ ਸਾਹਿਬ ਨੇ ਕਾਲਜ ਸਟਾਫ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਸਤਕ ਵਿੱਚ ਗੁਰੂ ਨਾਨਕ ਸਾਹਿਬ ਦੀ ਬਾਣੀ, ਸਿਖਿਆਵਾਂ, ਸਿਧਾਂਤ ਬਾਰੇ ਖੋਜ ਪੱਤਰ ਸ਼ਾਮਿਲ ਕੀਤੇ ਗਏ ਹਨ ਜੋ ਵਿਦਿਆਰਥੀਆਂ ਵਾਸਤੇ ਵਰਦਾਨ ਹੈ।