ਖੇਤੀ ਕਾਨੂੰਨ ਰੱਦ ਨਾ ਕੀਤੇ ਤਾਂ ਵਿੱਢਿਆ ਜਾਵੇਗਾ ਤਿੱਖਾ ਸੰਘਰਸ਼: ਕਿਸਾਨ ਜੱਥੇਬੰਦੀ
🎬 Watch Now: Feature Video
ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦਾ ਲਗਾਤਾਰ ਕਿਸਾਨ ਜਥੇਬੰਦੀਆਂ ਵੱਲੋਂ ਜਿਥੇ ਦਿੱਲੀ ਵਿਖੇ ਪੱਕਾ ਮੋਰਚਾ ਲਗਾ ਕੇ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ’ਚ ਵੀ ਕਿਸਾਨਾਂ ਦੀ ਹਮਾਇਤ ’ਚ ਰੇਲਵੇ ਸਟੇਸ਼ਨਾਂ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਲਾ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਸਦਕਾ ਸਿਰਫ਼ ਕਿਸਾਨਾਂ ਉੱਪਰ ਹੀ ਆਰਥਿਕ ਬੋਝ ਨਹੀਂ ਵਧੇਗਾ ਬਾਕੀ ਵਰਗਾਂ ਨੂੰ ਵੀ ਕਿਸਾਨਾ ਦੇ ਨਾਲ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋਣਾ ਪਵੇਗਾ। ਇਸ ਮੌਕੇ ਕਿਸਾਨਾਂ ਦਾ ਕਹਿਣਾ ਸੀ ਕਿ ਜੇਕਰ ਇਹ ਤਿੰਨ ਕਾਲੇ ਕਾਨੂੰਨ ਰੱਦ ਨਾ ਕੀਤੇ ਗਏ ਤਾਂ ਹੋਰ ਵੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।