ਚੋਰੀ ਦੇ ਮੋਟਰਸਾਈਕਲਾਂ ਸਮੇਤ ਇਕ ਕਾਬੂ - Stolen motorcycles
🎬 Watch Now: Feature Video
ਜਲੰਧਰ: ਕਸਬਾ ਫਿਲੌਰ ਪੁਲਿਸ ਨੇ ਵੱਧ ਰਹੀਆਂ ਚੋਰੀਆਂ ਅਤੇ ਲੁੱਟ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਨੂੰ ਫੜਣ 'ਚ ਸਫਲਤਾ ਹਾਸਲ ਕੀਤੀ ਹੈ। ਥਾਣਾ ਐਸਐਚਓ ਸੰਜੀਵ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੇ ਜਿਸ ਮੁਲਜ਼ਮ ਨੂੰ ਫੜਿਆ ਹੈ ਜਿਸ ਦੀ ਪਛਾਣ ਗੁਰਮੇਲ ਸਿੰਘ ਉਰਫ ਗੋਲਾ ਪੁੱਤਰ ਸਤਿੰਦਰ ਸਿੰਘ ਵਾਸੀ ਗੜ੍ਹਾ ਰੋਡ ਵਜੋਂ ਹੋਈ ਹੈ। ਪੁਲਿਸ ਨੇ ਇਸ ਤੋਂ ਚੋਰੀ ਦੇ ਛੇ ਮੋਟਰਸਾਈਕਲ ਬਰਾਮਦ ਵੀ ਕੀਤੇ ਹਨ ਇਸ ਤੇ ਜਾਅਲੀ ਨੰਬਰ ਪਲੇਟਾਂ ਲਗਾਈਆਂ ਹੋਈਆ ਸਨ ਅਤੇ ਉਹ ਇਹ ਵੀ ਜਾਂਚ ਕਰ ਰਹੇ ਹਨ ਕਿਤੇ ਇਹ ਭਗੌੜਾ ਤਾਂ ਨਹੀਂ। ਫਿਲਹਾਲ ਪੁਲਿਸ ਨੇ ਇਸ ਤੇ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।