ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਏ ਨੌਜਵਾਨ ਦੀ ਭੇਤ ਭਰੇ ਹਲਾਤਾਂ 'ਚ ਮੌਤ
🎬 Watch Now: Feature Video
ਗੁਰਦਾਸਪੁਰ: ਸ਼ਹਿਰ ਦੇ ਪਿੰਡ ਕੋਟ ਯੋਗਰਾਜ ਦੇ ਵਸਨੀਕ ਇੱਕ ਨੌਜਵਾਨ ਦੀ ਵਿਦੇਸ਼ 'ਚ ਭੇਤ ਭਰੇ ਹਲਾਤਾਂ 'ਚ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਮੇਜਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮੇਜਰ ਸਿੰਘ ਪੰਜਾਬ ਤੋਂ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਉਹ ਪਿਛਲੇ 10 ਸਾਲਾਂ ਤੋਂ ਇਟਲੀ 'ਚ ਰਹਿ ਰਿਹਾ ਸੀ। ਉਹ 2 ਸਾਲ ਪਹਿਲਾਂ ਪਿੰਡ ਆਇਆ ਸੀ। ਪਰਿਵਾਰਕ ਮੈਂਬਰਾਂ ਨੂੰ ਫੋਨ 'ਤੇ ਮੇਜਰ ਸਿੰਘ ਦੀ ਮੌਤ ਦੀ ਖ਼ਬਰ ਮਿਲੀ। ਮ੍ਰਿਤਕ ਦੇ ਪਰਿਵਾਰ ਨੇ ਉਸ ਦੀ ਮ੍ਰਿਤਕ ਦੇਹ ਲਿਆਉਣ ਲਈ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸੂਬਾ ਸਰਕਾਰ ਕੋਲੋਂ ਮਦਦ ਦੀ ਅਪੀਲ ਕੀਤੀ ਹੈ।