ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ਵਿੱਚ ਇੱਕ ਨੌਜਵਾਨ ਨੇ ਕੀਤੀ ਆਤਮ ਹੱਤਿਆ - Maqsood Sabzi Mandi Jalandhar
🎬 Watch Now: Feature Video
ਜਲੰਧਰ: ਮਕਸੂਦਾਂ ਸਬਜ਼ੀ ਮੰਡੀ ਵਿਚ ਦੁਕਾਨ ਨੰਬਰ ਪਚੱਨਵੇ ਤੇ ਇੱਕ ਯੁਵਕ ਨੇ ਪੰਖੇ ਨਾਲ ਫੰਦਾ ਲਗਾ ਕੇ ਆਤਮ ਹੱਤਿਆ ਕਰ ਲਈ ਯੁਵਕ ਦੀ ਪਛਾਣ ਅਜੈ ਸ਼ਰਮਾ ਦੇ ਰੂਪ ਵਿਚ ਹੋਈ ਹੈ। ਦੁਕਾਨ ਤੇ ਕੰਮ ਕਰਨ ਵਾਲੇ ਸੁਰਜੀਤ ਸਿੰਘ ਨੇ ਦੱਸਿਆ ਕਿ ਅਜੇ ਪਿਛਲੇ ਸਤਾਰਾਂ ਦਿਨਾਂ ਤੋਂ ਇਸ ਦੁਕਾਨ ਤੇ ਕੰਮ ਕਰਦਾ ਸੀ। ਸੁਰਜੀਤ ਨੇ ਦੱਸਿਆ ਕਿ ਅਜੇ ਚੋਖੀ ਜ਼ੋਰਾ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਸਤਾਰਾਂ ਦਿਨਾਂ ਤੋਂ ਇੱਥੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਖਾਣਾ ਖਾਣ ਤੋਂ ਬਾਅਦ ਅਜੇ ਆਪਣੇ ਕਮਰੇ ਵਿੱਚ ਚਲਾ ਗਿਆ ਪਰ ਜਦੋਂ ਕਾਫ਼ੀ ਸਮੇਂ ਬਾਅਦ ਨਹੀਂ ਆਇਆ ਤਾਂ ਉਨ੍ਹਾਂ ਨੇ ਜਾ ਕੇ ਦੇਖਿਆ ਤਾਂ ਉਸ ਨੇ ਪੱਖੇ ਨਾਲ ਲਟਕ ਕੇ ਆਪਣੀ ਜਾਨ ਦੇ ਗੁਆ ਚੁੱਕਾ ਸੀ। ਮੌਕੇ ਤੇ ਆਏ ਥਾਣਾ ਇੱਕ ਦੀ ਪੁਲਿਸ ਅਤੇ ਏਸੀਪੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਅਜੇ ਇਸ ਦੁਕਾਨ ਤੇ ਕੰਮ ਕਰਦਾ ਸੀ। ਪਹਿਲੇ ਇਸੇ ਮੰਡੀ ਵਿੱਚ ਕਿਸੇ ਹੋਰ ਦੁਕਾਨ ਤੇ ਕੰਮ ਕਰਦਾ ਸੀ। ਹੁਣ ਉਸ ਨੇ ਆਤਮ ਹੱਤਿਆ ਕਿਉਂ ਕੀਤੀ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਮ੍ਰਿਤਕ ਦੇ ਘਰਵਾਲਿਆਂ ਨੂੰ ਇਸਦੀ ਜਾਣਕਾਰੀ ਦੇ ਦਿੱਤੀ ਹੈ।