ਰਾਮਾਂ ਮੰਡੀ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਭਰੇ ਨਾਮਜ਼ਦਗੀ ਕਾਗਜ਼ - Aam Aadmi Party
🎬 Watch Now: Feature Video
ਬਠਿੰਡਾ: 14 ਫ਼ਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਲਈ ਹਲਕਾ ਤਲਵੰਡੀ ਸਾਬੋ ਅਧੀਨ ਆਉਂਦੀ ਵਪਾਰਕ ਮੰਡੀ ਰਾਮਾਂ ਮੰਡੀ ਦੇ ਵਾਰਡ ਨੰ:10 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਨੀਲ ਕੁਮਾਰ ਨੇ ਹਲਕੇ ਦੀ 'ਆਪ' ਵਿਧਾਇਕਾ ਪ੍ਰੋ.ਬਲਜਿੰਦਰ ਕੌਰ ਦੀ ਅਗਵਾਈ ਹੇਠ ਕਾਫਲੇ ਦੇ ਰੂਪ ਚ ਕਾਗਜ਼ ਭਰੇ। ਉਮੀਦਵਾਰ ਨੇ ਆਪਣੇ ਨਾਮਜ਼ਦਗੀ ਕਾਗਜ਼ ਐਸਡੀਐਮ ਵਰਿੰਦਰ ਸਿੰਘ ਕੋਲ ਦਾਖਿਲ ਕੀਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਜੇ ਨਿਰਪੱਖ ਅਤੇ ਭੈਅ ਮੁਕਤ ਚੋਣਾਂ ਹੋਈਆਂ ਤਾਂ ਆਮ ਆਦਮੀ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਅਕਾਲੀ ਦਲ ਅਤੇ ਕਾਂਗਰਸ ਨੂੰ ਇੱਕੋ ਥੈਲੀ ਦੇ ਚੱਟੇ-ਵੱਟੇ ਦੱਸਿਆ ਅਤੇ ਭਾਜਪਾ ਤੇ ਵੀ ਹੱਲੇ ਬੋਲੇ।