ਬਰਨਾਲਾ 'ਚ ਆਪ ਨੇ ਨਗਰ ਕੌਂਸਲ ਚੋਣਾਂ ਸਬੰਧੀ ਕੀਤੀ ਵਿਚਾਰ ਚਰਚਾ - ਨਗਰ ਕੌਂਸਲ ਚੋਣਾਂ
🎬 Watch Now: Feature Video
ਬਰਨਾਲਾ:ਆਮ ਆਦਮੀ ਪਾਰਟੀ ਨੇ ਆਗਮੀ ਨਗਰ ਕੌਂਸਲ ਚੋਣਾਂ ਸਬੰਧੀ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ 'ਆਪ' ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ, ਸਣੇ ਕਈ ਆਗੂ ਤੇ ਵਰਕਰ ਮੌਜੂਦ ਰਹੇ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ 'ਆਪ' ਆਗੂਆਂ ਨੇ ਕਿਹਾ ਕਿ ਇਸ ਵਾਰ ਆਮ ਆਦਮੀ ਪਾਰਟੀ ਆਪਣੇ ਚੋਣ ਨਿਸ਼ਾਨ ਝਾੜੂ ਨਾਲ ਹੀ ਨਗਰ ਕੌਂਸਲ ਦੀਆਂ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪਹਿਲਾਂ 'ਆਪ' ਕਿਸਾਨ ਅੰਦੋਲਨ ਨੂੰ ਧਿਆਨ 'ਚ ਰੱਖਦੇ ਹੋਏ ਨਗਰ ਕੌਂਸਲ ਦੀਆਂ ਚੋਣਾਂ ਨਹੀਂ ਲੜਨਾ ਚਾਹੁੰਦੀ ਸੀ, ਪਰ ਬਾਅਦ 'ਚ ਹਾਈਕਮਾਨ ਵੱਲੋਂ ਇਹ ਚੋਣਾਂ ਲੜਨ ਦਾ ਫੈਸਲਾ ਲਿਆ ਗਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਨਗਰ ਕੌਂਸਲ ਦੀਆਂ ਨਿਰਪੱਖ ਚੋਣਾਂ ਕਰਵਾਉਣ ਲਈ ਉਚੇਚੇ ਪ੍ਰਬੰਧ ਕਰਵਾਏ ਜਾਣ ਦੀ ਮੰਗ ਕੀਤੀ। ਚੋਣਾਂ ਦੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਾਰੇ ਹੀ ਵਾਰਡਾਂ ਤੋਂ ਚੋਣ ਲੜਨ ਦੀ ਗੱਲ ਆਖੀ ਤੇ ਪਾਰਟੀ ਵੱਲੋਂ ਨਿਰਪੱਖ ਤੇ ਇਮਾਨਦਾਰ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅਪੀਲ ਕੀਤੀ ਗਈ।