ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਆਮ ਆਦਮੀ ਪਾਰਟੀ ਨੇ ਕੱਢੀ ਮੋਟਰਸਾਈਕਲ ਰੈਲੀ - ਆਮ ਆਦਮੀ ਪਾਰਟੀ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ : ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਵਿਖੇ ਕਿਸਾਨ ਅੰਦੋਲਨ ਜਾਰੀ ਹੈ। ਇਸ 'ਚ ਹਰ ਵਰਗ ਦੇ ਲੋਕ ਸ਼ਾਮਲ ਹਨ। ਅੱਜ ਫ਼ਤਿਹਗੜ੍ਹ ਸਾਹਿਬ ਵਿਖੇ ਆਮ ਆਦਮੀ ਪਾਰਟੀ ਵੱਲੋਂ ਮੋਟਰਸਾਈਲ ਰੈਲੀ ਕੱਢ ਦਿਲੀ ਵਿਖੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਟੈਰਕਟਰ ਰੈਲੀ ਲਈ ਲੋਕਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ 'ਆਪ' ਵਰਕਰਾਂ ਨੇ ਮੋਟਰਸਾਈਕਲ ਰੈਲੀ 'ਚ ਹਿੱਸਾ ਲਿਆ। ਪਾਰਟੀ ਦੇ ਆਗੂਆਂ ਨੇ ਪਾਰਟੀ ਨੂੰ ਕਿਸਾਨ ਹਿਤੈਸ਼ੀ ਦੱਸਦੇ ਹੋਏ ਕਿਸਾਨਾਂ ਦਾ ਸਮਰਥਨ ਕਰਨ ਦੀ ਗੱਲ ਆਖੀ।ਉਨ੍ਹਾਂ ਕਿਹਾ ਕੇਂਦਰ ਸਰਕਾਰ ਆਪਣੇ ਅੜੀਅਲ ਰਵੱਇਏ ਕਾਰਨ ਖੇਤੀ ਕਾਨੂੰਨ ਰੱਦ ਨਹੀਂ ਕਰ ਰਹੀ,ਪਰ ਕਿਸਾਨ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਦਿੱਲੀ ਤੋਂ ਆਪਣੇ ਘਰਾਂ ਨੂੰ ਪਰਤਣਗੇ।