ਅਗਾਮੀ ਚੋਣਾਂ ਦੇ ਚੱਲਦਿਆਂ ਆਮ ਆਦਮੀ ਪਾਰਟੀ ਨੇ ਵਧਾਈਆਂ ਸਰਗਰਮੀਆਂ - ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-12135737-554-12135737-1623720654274.jpg)
ਅੰਮ੍ਰਿਤਸਰ: ਅਗਾਮੀ ਵਿਧਾਨਸਭਾ ਚੋਣਾਂ ਨੂੰ ਲੈਕੇ ਸਿਆਸੀ ਗਲਿਆਰਿਆਂ 'ਚ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਦੇ ਚੱਲਦਿਆਂ ਅੰਮ੍ਰਿਤਸਰ ਹਲਕਾ ਸੈਂਟਰਲ 'ਚ 'ਆਪ' ਵਲੋਂ ਆਪਣੇ ਚੋਣ ਦਫ਼ਤਰ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਆਪ ਆਗੂ ਦਾ ਕਹਿਣਾ ਕਿ ਸੂਬੇ 'ਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇਖਣਾ ਚਾਹੁੰਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਸਕਾਲਰਸ਼ਿਪ 'ਚ ਘੁਟਾਲਾ ਕੀਤਾ ਹੈ, ਜਿਸ ਨੂੰ ਲੈ ਕੇ ਉਨ੍ਹਾਂ 'ਤੇ ਮਾਮਲਾ ਦਰਜ ਹੋਣਾ ਚਾਹੀਦਾ ਹੈ।