ਆਮ ਆਦਮੀ ਪਾਰਟੀ ਵੱਲੋਂ ਦਿੱਲੀ ‘ਚ ਸ਼ਹੀਦ ਹੋਏ ਕਿਸਾਨਾਂ ਲਈ ਕੱਢਿਆ ਗਿਆ ਕੈਂਡਲ ਮਾਰਚ - ਕਿਸਾਨਾਂ ਦੇ ਹੱਕ 'ਚ ਕੈਂਡਲ ਮਾਰਚ
🎬 Watch Now: Feature Video
ਹੁਸ਼ਿਆਰਪੁਰ : ਆਮ ਆਦਮੀ ਪਾਰਟੀ ਵੱਲੋਂ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਹੱਕ 'ਚ ਕੈਂਡਲ ਮਾਰਚ ਕੱਢਿਆ ਗਿਆ। ਜੋ ਕਿ ਸੈਸ਼ਨ ਚੌਂਕ ਤੋਂ ਸ਼ੁਰੂ ਹੋ ਕੇ ਸਥਾਨਕ ਘੰਟਾ ਘਰ ਚੌਂਕ ਜਾ ਕੇ ਸਮਾਪਤ ਹੋਇਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕਰਕੇ ਭਾਜਪਾ ਅਤੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਗੱਲਬਾਤ ਦੌਰਾਨ ਹਲਕਾ ਇੰਚਾਰਜ ਬ੍ਰਹਮਸ਼ੰਕਰ ਜਿੰਪਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਹੁਣ ਤੱਕ ਛੇ ਸੌ ਤੋਂ ਵੱਧ ਕਿਸਾਨ ਸ਼ਹੀਦੀਆਂ ਪਾ ਚੁੱਕੇ ਹਨ। ਪ੍ਰੰਤੂ ਭਾਜਪਾ ਦੇ ਕੰਨ ਤੇ ਕੋਈ ਵੀ ਜੂੰ ਨਹੀਂ ਸਰਕ ਰਹੀ, ਤੇ ਬੇਸ਼ਰਮ ਹੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਅੱਜ ਭਾਜਪਾ ਦੇ ਆਗੂ ਅਤੇ ਵਰਕਰ ਪ੍ਰਧਾਨਮੰਤਰੀ ਦਾ ਜਨਮ ਦਿਨ ਮਨਾ ਰਹੇ ਹਨ। ਪ੍ਰੰਤੂ ਕਿਸੇ ਨੇ ਵੀ ਅੱਜ ਤਕ ਕਿਸਾਨਾਂ ਦੀ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਜੋ ਐਲਾਨ ਕੀਤਾ ਗਿਆ ਹੈ ਕਿ ਜਦੋਂ ਤੱਕ ਚੋਣਾਂ ਦਾ ਐਲਾਨ ਨਹੀਂ ਹੁੰਦਾ, ਉਦੋਂ ਤੱਕ ਕੋਈ ਵੀ ਪਾਰਟੀ ਰੈਲੀ ਨਾ ਕਰੇ ਇਸ ਤੇ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਖ਼ੀਰ ਉਤਰੇਗੀ, ਤੇ ਕਿਸਾਨਾਂ ਦੀ ਮਰਜ਼ੀ ਤੋਂ ਬਿਨਾਂ ਕੋਈ ਵੀ ਚੋਣ ਰੈਲੀ ਨਹੀਂ ਕਰੇਗੀ।