ਜਲੰਧਰ ਵਿੱਚ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਖ਼ਿਲਾਫ਼ ਕੀਤਾ ਰੋਸ਼ ਪ੍ਰਦਰਸ਼ਨ - protest in jalandhar
🎬 Watch Now: Feature Video
ਆਮ ਆਦਮੀ ਪਾਰਟੀ ਦੀ ਜਲੰਧਰ ਇਕਾਈ ਵੱਲੋਂ ਮੰਗਲਵਾਰ ਨੂੰ ਸੂਬੇ 'ਚ ਵਧੀਆਂ ਬਿਜਲੀ ਦੀਆਂ ਦਰਾਂ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਿਵ ਦਿਆਲ ਮਾਲੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੱਤਾ 'ਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕਈ ਵਾਅਦੇ ਕੀਤੇ ਗਏ ਸੀ, ਪਰ ਸੱਤਾ ਹਾਸਿਲ ਕਰਨ ਤੋਂ ਬਾਅਦ ਉਹ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਤੇ ਹੁਣ ਪੰਜਾਬ ਦੀ ਜਨਤਾ ਉੱਤੇ ਨਵਾਂ ਬੋਝ ਪਾਇਆ ਜਾ ਰਿਹਾ। ਇਸ ਦੌਰਾਨ ਉਨ੍ਹਾਂ ਨੇ ਜਲੰਧਰ ਦੇ ਪੀਸੀਐਸ ਅਧਿਕਾਰੀ ਜੈ ਇੰਦਰ ਸਿੰਘ ਨੂੰ ਮੰਗ ਪੱਤਰ ਵੀ ਦਿੱਤਾ ਅਤੇ ਕਿਹਾ ਹੈ ਕਿ 7 ਜਨਵਰੀ ਨੂੰ ਉਹ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦਾ ਚੰਡੀਗੜ੍ਹ ਵਿਖੇ ਵੱਡੇ ਪੱਧਰ 'ਤੇ ਰੋਸ਼ ਪ੍ਰਦਰਸ਼ਨ ਕਰ ਉਸ ਦੀ ਕੋਠੀ ਦਾ ਘਿਰਾਓ ਕਰਨਗੇ।