ਆਮ ਆਦਮੀ ਪਾਰਟੀ ਨੇ ਡੀਜ਼ਲ, ਪੈਟਰੋਲ ਦੇ ਵਧੇ ਹੋਏ ਰੇਟਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ - Aam Aadmi Party protests against
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10735455-864-10735455-1614013757370.jpg)
ਰੂਪਨਗਰ: ਨਗਰ ਕੌਂਸਲ ਦੀਆਂ ਚੋਣਾਂ ਖ਼ਤਮ ਹੋਣ ਤੋ ਬਾਅਦ ਆਮ ਆਦਮੀ ਪਾਰਟੀ ਵੱਲੋਂ ਰਾਜਨੀਤਿਕ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਦੇ ਚੱਲਦਿਆਂ ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਨੇਸ਼ ਚੱਢਾ ਵੱਲੋਂ ਰੋਪੜ ਦੇ ਡੀਸੀ ਕੰਪਲੈਕਸ ਬਾਹਰ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਖਾਸ ਤੌਰ ਤੇ ਖਿੱਚ ਦਾ ਕਾਰਨ ਦਿਨੇਸ਼ ਚੱਢਾ ਵੱਲੋਂ ਰੇਹੜੇ ਘੋੜੀ ਉੱਤੇ ਚੜ੍ਹ ਕੇ ਆਉਣਾ ਸੀ। ਇਸ ਮੌਕੇ ਦਿਨੇਸ਼ ਚੱਢਾ ਵੱਲੋਂ ਕੇਂਦਰ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਉੱਤੇ ਵੀ ਤਿੱਖੇ ਸ਼ਬਦੀ ਵਾਰ ਕੀਤੇ ਗਏ।