ਤਰਨ ਤਾਰਨ: 'ਆਪ' ਨੇ ਟੁੱਟੀਆਂ ਸੜਕਾਂ 'ਤੇ ਝੋਨਾ ਲਾ ਕੇ ਕੀਤਾ ਪ੍ਰਦਰਸ਼ਨ - ਖਡੂਰ ਸਾਹਿਬ ਟੁੱਟੀਆਂ ਸੜਕਾਂ
🎬 Watch Now: Feature Video
ਤਰਨ ਤਾਰਨ: ਪਿਛਲੇ ਲੰਮੇ ਅਰਸੇ ਤੋਂ ਇਤਿਹਾਸਕ ਨਗਰ ਖਡੂਰ ਸਾਹਿਬ ਤੇ ਗੋਇੰਦਵਾਲ ਸਾਹਿਬ ਨੂੰ ਜੋੜਦੀਆਂ ਸੜਕਾਂ ਟੁੱਟੀਆਂ ਹੋਣ ਕਾਰਨ ਸ਼ਰਧਾਲੂਆਂ ਤੇ ਆਮ ਰਾਹਗੀਰਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਬਾਰਿਸ਼ ਦਾ ਮੌਸਮ ਸ਼ੁਰੂ ਹੋਣ ਕਾਰਨ ਟੁੱਟੀਆਂ ਸੜਕਾਂ ਨੇ ਛੱਪੜਾਂ ਦਾ ਰੂਪ ਧਾਰਨ ਕਰ ਲਿਆ ਹੈ। ਸੜਕਾਂ ਦੀ ਇਹ ਖਸਤਾ ਹਾਲਤ ਕਾਰਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਮਨਜਿੰਦਰ ਸਿੰਘ ਲਾਲਪੁਰ ਨੇ ਪਾਣੀ ਨਾਲ ਭਰੀਆਂ ਸੜਕਾਂ 'ਤੇ ਝੋਨਾ ਲਗਾ ਕੇ ਕਾਂਗਰਸ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਸੜਕਾਂ ਤੁਰੰਤ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਮਨਜਿੰਦਰ ਸਿੰਘ ਲਾਲਪੁਰ ਨੇ ਕਿਹਾ ਕਿ ਕੁੱਝ ਸਮਾਂ ਪਹਿਲਾਂ ਵੀ ਉਨ੍ਹਾਂ ਸੜਕਾਂ ਬਣਾਉਣ ਲਈ ਪਸ਼ੂ ਗੱਡਿਆਂ 'ਤੇ ਪਹੁੰਚ ਕੇ ਐਸ.ਡੀ.ਅੇਮ. ਨੂੰ ਮੰਗ ਪੱਤਰ ਦਿੱਤਾ ਸੀ ਪਰ ਹੁਣ ਤੱਕ ਸਰਕਾਰ ਦੇ ਕੰਨਾਂ 'ਤੇ ਜੂੰ ਤੱਕ ਨਹੀ ਸਰਕੀ। ਸੜਕ ਬਣਾਉਣ ਦਾ ਕੰਮ ਸ਼ੁਰੂ ਨਾ ਹੋਣ 'ਤੇ ਉਨ੍ਹਾਂ ਆਉਣ ਵਾਲੇ ਦਿਨਾਂ ਵਿੱਚ ਫਿਰ ਸ਼ੰਘਰਸ਼ ਕਰਨ ਦੀ ਚੇਤਾਵਨੀ ਦਿੱਤੀ।