ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰੇਗੀ ਆਮ ਆਦਮੀ ਪਾਰਟੀ
🎬 Watch Now: Feature Video
ਪਾਕਿਸਤਾਨ ਦੇ ਵਿੱਚ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਤੋਂ ਬਾਅਦ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਉੱਥੇ ਹੀ ਸ਼ਨਿਵਾਰ ਨੂੰ ਬਠਿੰਡਾ ਦੇ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਵੱਲੋਂ ਇਸ ਘਟਨਾ ਦੀ ਨਿੰਦਾ ਕੀਤੀ ਗਈ। ਇਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਜੋ ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਦਰਾਂ ਦੇ ਵਿੱਚ ਲਗਾਤਾਰ ਵਾਧੇ ਕੀਤੇ ਜਾ ਰਹੇ ਹਨ ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਸਮੇਂ ਸਮੇਂ ਸਿਰ ਧਰਨੇ ਵੀ ਦਿੱਤੇ ਜਾ ਰਹੇ ਹਨ ਅਤੇ ਹੁਣ ਆਮ ਆਦਮੀ ਪਾਰਟੀ ਵੱਲੋਂ ਸੱਤ ਜਨਵਰੀ ਨੂੰ ਮੁੱਖ ਮੰਤਰੀ ਪੰਜਾਬ ਦੀ ਕੋਠੀ ਦਾ ਘਿਰਾਓ ਕਰਨ ਦਾ ਫੈਸਲਾ ਲਿਆ ਗਿਆ ਹੈ। ਹਰਪਾਲ ਚੀਮਾ ਨੇ ਕਿਹਾ ਕਿ ਬਿਜਲੀ ਦੀਆਂ ਦਰਾਂ ਦੇ ਵਿੱਚ ਅਕਾਲੀ ਦਲ ਬਾਦਲ ਪਾਰਟੀ ਵੱਲੋਂ ਪ੍ਰਾਈਵੇਟ ਬਿਜਲੀ ਉਤਪਾਦਕਾਂ ਉਤਪਾਦਕਾਂ ਦੇ ਨਾਲ ਸਮਝੌਤਾ ਕੀਤਾ ਗਿਆ ਸੀ ਜਿਸ ਨੂੰ ਭੰਗ ਕਰਨ ਦੇ ਲਈ ਕੈਪਟਨ ਸਰਕਾਰ ਝੂਠ ਬੋਲ ਕੇ ਸੱਤਾ ਦੇ ਵਿੱਚ ਆਈ ਕਿ ਉਹ ਇਨ੍ਹਾਂ ਪ੍ਰਾਈਵੇਟ ਬਿਜਲੀ ਉਤਪਾਦਕਾਂ ਦੇ ਸਮਝੌਤੇ ਰੱਦ ਕਰੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਾਵੇਗੀ। ਕਾਂਗਰਸ ਸਰਕਾਰ ਝੂਠ ਬੋਲ ਕੇ ਲੋਕਾਂ ਨੂੰ ਸੱਤਾ ਦੇ ਵਿੱਚ ਆਈ ਹੈ ਜਿਸ ਨੂੰ ਯਾਦ ਕਰਵਾਉਣ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।