ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਸਾੜੀਆਂ ਬਿਜਲੀ ਬਿਲਾਂ ਦੀਆਂ ਕਾਪੀਆਂ - ਕੈਪਟਨ ਅਮਰਿੰਦਰ ਸਿੰਘ
🎬 Watch Now: Feature Video
ਫਤਿਹਗੜ੍ਹ ਸਾਹਿਬ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਅੱਜ ਬਿਜਲੀ ਦੇ ਮੁੱਦੇ ’ਤੇ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਆਪ ਵਰਕਰਾਂ ਦੁਆਰਾ ਬਿਜਲੀ ਦੇ ਬਿੱਲਾਂ ਦੀਆਂ ਕਾਪੀਆਂ ਸਾੜ ਕੇ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਉਂਕਾਰ ਸਿੰਘ ਚੌਹਾਨ ਦੀ ਅਗਵਾਈ ਵਿੱਚ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਦੱਸਿਆ ਕਿ ਆਪ ਪਾਰਟੀ ਵੱਲੋਂ ਕੀਤੀ ਗਈ ਵਿਸ਼ਾਲ ਰੈਲੀ ਤੋਂ ਘਬਰਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਦੀ ਆੜ ਵਿੱਚ ਰੈਲੀਆਂ ਕਰਨ ਦੇ ਪ੍ਰੋਗਰਾਮ 30 ਅਪ੍ਰੈਲ ਤੱਕ ਮੁਲਤਵੀ ਕੀਤੇ ਹਨ। ਉਨ੍ਹਾ ਕਿਹਾ ਕਿ ਆਮ ਆਦਮੀ ਪਾਰਟੀ ਮਈ ਮਹੀਨੇ ਦੌਰਾਨ ਸਰਗਰਮੀਆਂ ਦੁਬਾਰਾ ਤੇਜ਼ ਕਰੇਗੀ।