ਗੰਦਗੀ ਅਤੇ ਸਫਾਈ ਸੇਵਕਾਂ ਦੇ ਹੱਕ ’ਚ ਆਪ ਆਗੂਆਂ ਨੇ ਕੀਤਾ ਪ੍ਰਦਰਸ਼ਨ - ਹੁਸ਼ਿਆਰਪੁਰ
🎬 Watch Now: Feature Video
ਹੁਸ਼ਿਆਰਪੁਰ: ਜ਼ਿਲ੍ਹੇ ’ਚ ਆਮ ਆਦਮੀ ਪਾਰਟੀ ਵੱਲੋਂ ਸ਼ਹਿਰ ’ਚ ਲੱਗੇ ਕੁੜੇ ਦੇ ਢੇਰਾਂ ਦੇ ਵਿਰੋਧ ’ਚ ਤੇ ਸਫਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਇਹ ਰੋਸ ਪ੍ਰਦਰਸ਼ਨ ਜਸਪਾਲ ਸਿੰਘ ਚੇਚੀ ਦੀ ਅਗਵਾਈ ’ਚ ਕੀਤਾ ਗਿਆ। ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਜ਼ਿਲ੍ਹੇ ਚ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ। ਜਿਸਦੀ ਜਿੰਮੇਵਾਰੀ ਪਜੰਬਾ ਸਰਕਾਰ ਹੈ। ਕੋਰੋਨਾ ਕਾਲ ਦੌਰਾਨ ਸਫਾਈ ਸੇਵਕਾਂ ਨੇ ਲੋਕਾਂ ਦੀ ਖੂਬ ਸੇਵਾ ਕੀਤੀ ਹੈ ਪਰ ਪੰਜਾਬ ਸਰਕਾਰ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਸਫਾਈ ਸੇਵਕਾਂ ਦੀ ਮੰਗਾਂ ਨਾ ਮੰਨੀਆਂ ਤਾਂ ਉਨ੍ਹਾਂ ਵਲੋਂ ਆਉਣ ਵਾਲੇ ਦਿਨਾਂ ’ਚ ਸੜਕ ਨੂੰ ਜਾਮ ਕਰਕੇ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।