ਭਾਜਪਾ ਨੇਤਾ ਵੱਲੋਂ ਕੁੱਟਮਾਰ ਕਰਨ ਦੇ ਵਿਰੋਧ 'ਚ 'ਆਪ' ਨੇ ਕੀਤਾ ਨਗਰ ਨਿਗਮ ਚੰਡੀਗੜ੍ਹ ਦਾ ਘਿਰਾਓ - 'ਆਪ' ਨੇ ਕੀਤਾ ਨਗਰ ਨਿਗਮ ਚੰਡੀਗੜ੍ਹ ਦਾ ਘਿਰਾਓ
🎬 Watch Now: Feature Video
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਨਗਰ ਨਿਗਮ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਰਸ਼ਨ ਇੱਕ ਭਾਜਪਾ ਨੇਤਾ ਦੇ ਖਿਲਾਫ ਕੀਤਾ ਗਿਆ। ਇਸ ਬਾਰੇ ਦੱਸਦੇ ਹੋਏ 'ਆਪ' ਆਗੂ ਪ੍ਰੇਮ ਗਰਗ ਨੇ ਦੱਸਿਆ ਕਿ ਬੀਤੇ ਦਿਨੀਂ ਇੱਕ ਭਾਜਪਾ ਨੇਤਾ ਨਗਰ ਨਿਗਮ ਕਮਿਸ਼ਨਰ ਦੇ ਪੀਏ ਨਾਲ ਕੁੱਟਮਾਰ ਕੀਤੀ ਸੀ। ਉਨ੍ਹਾਂ ਦੱਸਿਆ ਕਿ ਪਹਿਲਾਂ ਉਕਤ ਨੇਤਾ ਬਿਨਾਂ ਸਮਾਂ ਲਏ ਕਮਿਸ਼ਨਰ ਨੂੰ ਮਿਲਣ ਆਇਆ ਜਦ ਪੀਏ ਉਸ ਨੂੰ ਰੋਕਿਆ ਤਾਂ ਪੀਏ ਅਤੇ ਨੇਤਾ ਵਿਚਾਲੇ ਤਕਰਾਰ ਵੱਧ ਗਈ। ਇਸ ਦੌਰਾਨ ਭਾਜਪਾ ਨੇਤਾ ਨੇ ਪੀਏ ਨੂੰ ਥੱਪੜ ਮਾਰ ਦਿੱਤਾ। ਜਿਸ ਤੋਂ ਬਾਅਦ ਲਗਾਤਾਰ ਐੱਮਸੀ ਕਰਮਚਾਰੀਆਂ ਦੇ ਵੱਲੋਂ ਵੀ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਚੰਡੀਗੜ੍ਹ ਵੱਲੋਂ ਵੀ ਇਸ ਘਟਨਾ ਦੀ ਨਿਖੇਧੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰੇਮ ਗਰਗ ਨੇ ਕਿਹਾ ਕਿ ਸਹੀ ਢੰਗ ਨਾਲ ਕੰਮ ਕਰਨ ਵਾਲੇ ਕਿਸੇ ਵੀ ਸਰਕਾਰੀ ਮੁਲਾਜ਼ਮ ਉੱਤੇ ਹੱਥ ਚੁੱਕਣਾ ਗ਼ਲਤ ਹੈ। 'ਆਪ' ਸ਼ਹਿਰ 'ਚ ਅਜਿਹੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਭਾਜਪਾ ਨੇਤਾ ਦੇ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ।