'ਆਪ' ਉਮੀਦਵਾਰ ਵਲੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ - ਫਿਰੋਜ਼ਪੁਰ ਦਿਹਾਤੀ ਦੇ ਉਮੀਦਵਾਰ
🎬 Watch Now: Feature Video
ਫਿਰੋਜ਼ਪੁਰ : ਪੰਜਾਬ 'ਚ ਚੋਣਾਂ ਨੂੰ ਲੈਕੇ ਸਿਆਸੀ ਅਖਾੜਾ ਭਖਿਆ ਹੋਇਆ ਹੈ ਤਾਂ ਆਮ ਆਦਮੀ ਪਾਰਟੀ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਚੱਲਦਿਆਂ 'ਆਪ' ਦੇ ਫਿਰੋਜ਼ਪੁਰ ਦਿਹਾਤੀ ਦੇ ਉਮੀਦਵਾਰ ਆਸ਼ੂ ਬੰਗੜ ਵਲੋਂ ਆਪਣੀ ਉਮੀਦਵਾਰੀ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਦਾ ਕਹਿਣਾ ਕਿ ਉਨ੍ਹਾਂ ਕਿਸੇ ਦਬਾਅ 'ਚ ਇਹ ਅਸਤੀਫ਼ਾ ਨਹੀਂ ਦਿੱਤਾ ਸਗੋਂ ਪਾਰਟੀ 'ਚ ਅੰਦਰੂਨੀ ਦਬਾਅ ਦੇ ਚੱਲਦਿਆਂ ਇਹ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪ੍ਰਾਈਵੇਟ ਕੰਪਨੀ ਦੀ ਤਰ੍ਹਾਂ ਚੱਲ ਰਹੀ ਹੈ। ਉਨ੍ਹਾਂ ਰਾਘਵ ਚੱਢਾ 'ਤੇ ਇਲਜ਼ਾਮ ਲਗਾਉਂਦੇ ਕਿਹਾ ਕਿ ਉਨ੍ਹਾਂ ਨੂੰ ਚੋਣਾਂ 'ਚ ਜਿਆਦਾ ਖਰਚ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਨਾਲ ਮੀਟਿੰਗ ਕਰਕੇ ਜਲਦ ਉਹ ਅਗਲਾ ਫੈਸਲਾ ਲੈਣਗੇ।
Last Updated : Jan 17, 2022, 1:12 PM IST