ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਆਪ ਵੱਲੋਂ ਕੈਂਡਲ ਮਾਰਚ - ਕੁਲਤਾਰ ਸਿੰਘ ਸੰਧਵਾ
🎬 Watch Now: Feature Video
ਫਰੀਦਕੋਟ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ 3 ਖੇਤੀ ਕਾਨੂੰਨਾਂ (3 Agricultural laws) ਖਿਲਾਫ਼ ਆਮ ਆਦਮੀ ਪਾਰਟੀ (Aam Aadmi Party) ਨੇ 2 ਵਿਧਾਇਕਾਂ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢਿਆ ਅਤੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਹੈ। ਇਸ ਮੌਕੇ ਗੱਲਬਾਤ ਕਰਦਿਆਂ ਆਮ ਆਦਮੀਂ ਪਾਰਟੀ ਦੇ ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਖੇਤੀ ਕਾਨੂੰਨਾਂ ‘ਤੇ BJP, ਕਾਂਗਰਸ ਅਤੇ ਅਕਾਲੀ ਅੰਦਰ ਖਾਤੇ ਮਿਲੇ ਹੋਏ ਹਨ। ਉਨ੍ਹਾਂ ਕਿਹਾ ਕਿ ਜਿੱਥੇ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਕੇਂਦਰੀ ਵਜ਼ਾਰਤ ਵਿੱਚ ਰਹਿੰਦਿਆਂ ਇਨ੍ਹਾਂ ਕਾਨੂੰਨਾਂ ਦੇ ਹੱਕ ਵਿਚ ਹਾਮੀਂ ਭਰੀ ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਜਾ ਕੇ ਕਦੇ ਵੀ ਕਿਸਾਨਾਂ ਦੀ ਸਾਰ ਨਹੀਂ ਲਈ ਸਗੋਂ BJP ਆਗੂਆਂ ਨੂੰ ਮਿਲ ਕੇ ਵਾਪਸ ਪਰਤ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਕੱਲੀ ਆਮ ਆਦਮੀਂ ਪਾਰਟੀ ਹੀ ਹੈ ਜੋ ਕਿਸਾਨਾਂ ਦੇ ਪੱਖ ਵਿੱਚ ਹੈ।