'ਹਰਸਿਮਰਤ ਬਾਦਲ ਦਾ ਅਸਤੀਫਾ ਦੋਗਲੀ ਨੀਤੀ' - After the resignation of Harsimrat Kaur
🎬 Watch Now: Feature Video
ਮੋਗਾ: ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਤੋਂ ਬਾਅਦ ਸਿਆਸਤ ਵਿੱਚ ਹਲਚਲ ਸ਼ੁਰੂ ਹੋ ਗਈ ਹੈ। ਜਿੱਥੇ ਬੀਬੀ ਬਾਦਲ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਅਸਤੀਫ਼ਾ ਦਿੱਤਾ ਗਿਆ ਹੈ, ਉੱਥੇ ਹੀ ਵਿਰੋਧੀ ਧਿਰ ਵੱਲੋਂ ਇਸ ਨੂੰ ਇੱਕ ਸਿਆਸਤ ਦੱਸਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਕੀਲ ਨਸੀਬ ਬਾਵਾ ਨੇ ਕਿਹਾ ਕਿ ਅਕਾਲੀ ਦਲ ਦੋਗਲੀ ਰਾਜਨੀਤੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਅਕਾਲੀ ਦਲ ਕਹਿ ਰਿਹਾ ਹੈ ਕਿ ਅਸੀਂ ਅਸਤੀਫਾ ਦੇ ਦਿੱਤਾ ਅਤੇ ਦੂਸਰੇ ਪਾਸੇ ਕੇਂਦਰ ਸਰਕਾਰ ਤੋਂ ਮਦਦ ਦੀ ਗੱਲ ਕਰ ਰਹੇ ਹਨ।