ਪ੍ਰਾਈਵੇਟ ਹਸਪਤਾਲਾਂ ਦੀ ਲੁੱਟ ਖਿਲਾਫ਼ 'ਆਪ' ਦੀ ਭੁੱਖ ਹੜਤਾਲ - ਆਮ ਆਦਮੀ ਪਾਰਟੀ ਦੇ ਵਰਕਰਾਂ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਕੋਰੋਨਾ ਕਾਰਨ ਜਿਥੇ ਸਰਕਾਰ ਵਲੋਂ ਸਖ਼ਤ ਕਦਮ ਚੁੱਕਣ ਦੇ ਦਾਅਵੇ ਕੀਤੇ ਜਾ ਰਹੇ ਹਨ। ਉਥੇ ਹੀ ਪ੍ਰਾਈਵੇਟ ਹਸਪਤਾਲਾਂ ਵਲੋਂ ਮਨਮਰਜ਼ੀ ਕਰਦਿਆਂ ਲੋਕਾਂ ਦੀ ਲੁੱਟ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ। ਇਸ ਦੇ ਚੱਲਦਿਆਂ ਪ੍ਰਾਈਵੇਟ ਹਸਪਤਾਲਾਂ ਵਲੋਂ ਕੀਤੀ ਜਾ ਰਹੀ ਲੁੱਟ ਖਿਲਾਫ਼ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਮੋਰਚਾ ਖੋਲ੍ਹਦਿਆਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਪ੍ਰਾਈਵੇਟ ਹਸਪਤਾਲਾਂ ਖਿਲਾਫ਼ ਉਹ ਸ਼ਿਕਾਇਤ ਵੀ ਕਰ ਚੁੱਕੇ ਹਨ ਪਰ ਕੋਈ ਵੀ ਕਾਰਵਾਈ ਹੁਣ ਤੱਕ ਨਹੀਂ ਕੀਤੀ ਗਈ।