AAP PROTEST: ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਆਪ ਵੱਲੋਂ ਭੁੱਖ ਹੜਤਾਲ - ਗੁਰਦਾਸਪੁਰ
🎬 Watch Now: Feature Video
ਗੁਰਦਾਸਪੁਰ: ਜ਼ਿਲ੍ਹੇ ’ਚ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਐੱਸਸੀ ਬੱਚਿਆ ਦੀ ਸਕਾਲਰਸ਼ਿਪ ਚ ਹੋਏ ਘੁਟਾਲੇ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਡੀਸੀ ਦਫਤਰ ਦੇ ਬਾਹਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਆਪ ਆਗੂਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਅੱਜ ਤੀਜੇ ਦਿਨ ਚ ਪਹੁੰਚ ਚੁੱਕੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਐੱਸਸੀ ਸਕਾਲਰਸ਼ਿਪ ਚ ਘੁਟਾਲਾ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਜਾਂਚ ਪੜਤਾਲ ਕੀਤੀ ਜਾਵੇ ਅਤੇ ਇਸ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ। ਇਸ ਤੋਂ ਇਲਾਵਾ ਆਪ ਆਗੂਆਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਧਰਮਸੋਤ ਦੇ ਖਿਲਾਫ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਪੰਜਾਬ ਭਰ ਚ ਉਨ੍ਹਾਂ ਵੱਲੋਂ ਪ੍ਰਦਰਸ਼ਨ ਅਤੇ ਭੁੱਖ ਹੜਤਾਲ ਜਾਰੀ ਰਹੇਗੀ।