ਹਾਥਰਸ ਵਿੱਚ ਸਮੂਹਿਕ ਜਬਰ ਜਨਾਹ ਦੀ ਪੀੜਤਾ ਦੇ ਇਨਸਾਫ਼ ਲਈ ਆਪ ਆਗੂਆਂ ਨੇ ਕੱਢਿਆ ਕੈਂਡਲ ਮਾਰਚ - Hathras
🎬 Watch Now: Feature Video
ਗੁਰਸਦਾਸਪੁਰ: ਹਾਥਰਸ ਵਿਖੇ 19 ਸਾਲਾ ਕੁੜੀ ਨਾਲ ਵਹਿਸ਼ੀ ਦਰਿੰਦਿਆਂ ਵੱਲੋਂ ਸਮੂਹਿਕ ਜਬਰ ਜਨਾਹ ਅਤੇ ਉਸ ਦੀ ਮੌਤ ਦੇ ਰੋਸ ਵਜੋਂ ਬਟਾਲਾ ਸ਼ਹਿਰ 'ਚ ਆਮ ਆਦਮੀ ਪਾਰਟੀ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ। ਆਪ ਆਗੂ ਸ਼ੇਰੀ ਕਲਸੀ ਨੇ ਕਿਹਾ ਕਿ ਜਿਹੜੀ ਹਾਥਰਸ ਵਿੱਚ ਇਸ ਘਟਨਾ ਵਾਪਰੀ ਹੈ ਇਹ ਬਹੁਤ ਸ਼ਰਮਨਾਕ ਹੈ। ਉਨ੍ਹਾਂ ਇਸ ਘਟਨਾ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਦੀ ਬਰਬਾਦੀ ਕਰਨ ਵਾਲੇ ਕਾਨੂੰਨ ਬਹੁਤ ਲਿਆ ਰਹੀ ਹੈ, ਪਰ ਔਰਤਾਂ ਦੀ ਰੱਖਿਆ ਕਰਨ ਵਾਲੇ ਕਾਨੂੰਨ ਲਿਆਉਣਾ ਵਿੱਚ ਅਸਫਲ ਹੈ ਅਤੇ ਦੇਸ਼ ਵਿੱਚ ਔਰਤਾਂ ਅਤੇ ਲੜਕੀਆਂ ਸੁਰੱਖਿਤ ਨਹੀਂ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।