ਸਾਧੂ ਧਰਮਸੋਤ ਦੇ ਮੁਖੌਟੇ ਲਗਾ ਕੇ ਆਪ ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ - Sadhu singh Dharamsot
🎬 Watch Now: Feature Video
ਨਾਭਾ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਆਪ ਆਗੂਆਂ ਵੱਲੋਂ ਨਾਭਾ ਵਿੱਚ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ਼ ਸਾਹਮਣੇ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਗਿਆ। ਆਪ ਆਗੂਆਂ ਨੇ ਧਰਮਸੋਤ ਦਾ ਮੁਖੌਟਾ ਲਗਾ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਵਿਧਾਇਕ ਬਲਦੇਵ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਵੀ ਅਕਾਲੀ ਭਾਜਪਾ ਸਰਕਾਰ ਦੇ ਰਾਹ ਉੱਤੇ ਤੁਰ ਪਈ ਹੈ ਜਿਸ ਵਿੱਚ ਹੱਕ ਮੰਗਣ ਵਾਲੇ ਲੋਕਾਂ ਉੱਤੇ ਡਾਂਗਾਂ ਹੀ ਨਹੀਂ ਵਰਾਈਆਂ ਜਾ ਰਹੀਆਂ ਸਗੋਂ ਪਰਚੇ ਵੀ ਦਰਜ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਆਪ ਵੱਲੋਂ ਕੱਲ੍ਹ ਤੋਂ ਫਗਵਾੜਾ ਵਿਖੇ ਵੀ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕੀਤਾ ਜਾਵੇਗਾ।