'ਆਪ' ਆਗੂਆਂ ਵੱਲੋਂ ਫਿਲੌਰ ਦਾਣਾ ਮੰਡੀ ਦਾ ਦੌਰਾ - ਮੰਡੀਆਂ 'ਚ ਪੁਖ਼ਤਾ ਪ੍ਰਬੰਧਾਂ ਦੀ ਗੱਲ
🎬 Watch Now: Feature Video
ਜਲੰਧਰ: ਪੰਜਾਬ ਸਰਕਾਰ ਵਲੋਂ ਮੰਡੀਆਂ 'ਚ ਪੁਖ਼ਤਾ ਪ੍ਰਬੰਧਾਂ ਦੀ ਗੱਲ ਕੀਤੀ ਜਾ ਰਹੀ ਹੈ, ਪਰ ਬਾਵਜੂਦ ਇਸ ਦੇ ਆਮ ਆਦਮੀ ਪਾਰਟੀ ਵਲੋਂ ਸਰਕਾਰ ਦੇ ਪ੍ਰਬੰਧਾਂ 'ਤੇ ਸਵਾਲ ਖੜੇ ਕੀਤੇ ਜਾ ਰਹੇ ਹਨ। ਇਸ ਦੇ ਚੱਲਦਿਆਂ 'ਆਪ' ਆਗੂਆਂ ਵਲੋਂ ਫਿਲੌਰ ਦੀ ਦਾਣਾ ਮੰਡੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਕਿਸਾਨਾਂ ਨੂੰ ਮੰਡੀਆਂ 'ਚ ਆ ਰਹੀਆਂ ਮੁਸ਼ਕਿਲਾਂ ਵੀ ਸੁਣੀਆਂ। ਉਨ੍ਹਾਂ ਦਾ ਕਹਿਣਾ ਕਿ ਮੰਡੀਆਂ 'ਚ ਬਾਰਦਾਨੇ ਦੀ ਕਮੀ ਆ ਰਹੀ ਹੈ ਅਤੇ ਨਾਲ ਹੀ ਸ਼ੈੱਡਾਂ ਦਾ ਪ੍ਰਬੰਧ ਨਹੀਂ ਹੈ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਦੇ ਦਾਅਵੇ ਖੋਖਲੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਰੋਨਾ ਦੇ ਚੱਲਦਿਆਂ ਵੀ ਮੰਡੀ 'ਚ ਕੋਈ ਪ੍ਰਬੰਧ ਨਹੀਂ ਕੀਤੇ ਗਏ।