ਆਮ ਆਦਮੀ ਪਾਰਟੀ ਵੱਲੋਂ ਏ.ਡੀ.ਸੀ. ਰਾਹੀਂ ਸਰਕਾਰ ਨੂੰ ਮੰਗ ਪੱਤਰ - ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ
🎬 Watch Now: Feature Video
ਆਮ ਆਦਮੀ ਪਾਰਟੀ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਮਹਿੰਗ਼ਾਈ ਲਗਾਤਾਰ ਵੱਧ ਰਹੀ ਹੈ, ਬਿਜਲੀ ਦੇ ਰੇਟਾਂ 'ਚ ਵਾਧਾ ਕੀਤਾ ਜਾ ਰਿਹਾ ਹੈ, ਪੰਜਾਬ 'ਚ ਕਾਨੂੰਨ ਵਿਵਸਥਾ ਨਾ ਦੀ ਕੋਈ ਚੀਜ਼ ਨਹੀਂ ਹੈ ਅਤੇ ਆਵਾਰਾ ਪਸ਼ੂਆਂ ਦੀ ਵੱਧ ਰਹੀ ਸਮੱਸਿਆ ਵੱਲ ਸਰਕਾਰ ਵੱਲੋਂ ਕੁੱਝ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਹਸਪਤਾਲਾਂ 'ਚ ਲੋਕਾਂ ਨੂੰ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣ ਅਤੇ ਨੌਜਵਾਨਾਂ ਲਈ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਨ੍ਹਾਂ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ।