ਆਪ ਦੇ ਵਿਧਾਇਕ ਜੈ ਕ੍ਰਿਸ਼ਨ ਰੋੜੀ ਨੇ ਸਕਾਲਰਸ਼ਿਪ ਮਾਮਲੇ 'ਤੇ ਪੰਜਾਬ ਸਰਕਾਰ ਨੂੰ ਘੇਰਿਆ - ਆਮ ਆਦਮੀ ਪਾਰਟੀ
🎬 Watch Now: Feature Video
ਹੁਸ਼ਿਆਰਪੁਰ: ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਪ੍ਰੈੱਸ ਵਾਰਤਾ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਐਸ. ਸੀ ਵਿਦਿਆਰਥੀਆਂ ਦੇ ਸਕਾਲਰਸ਼ਿਪ ਮਾਮਲੇ ਵਿੱਚ ਘੇਰਦੇ ਹੋਏ ਕਿਹਾ ਕਿ 2017 ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਸਰਕਾਰ ਵਿੱਚ ਹੋਏ ਸਕਾਲਰਸ਼ਿਪ ਘੋਟਾਲੇ ਦੀ ਜਾਂਚ ਕਰਵਾਉਣ ਦੀ ਗੱਲ ਪੰਜਾਬ ਦੀ ਕਾਂਗਰਸ ਸਰਕਾਰ ਨੇ ਆਪਣੇ ਮੈਨੀਫੈਸਟੋ ਵਿੱਚ ਦਿੱਤੀ ਸੀ।ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਐੱਸ.ਸੀ. ਐੱਸ.ਟੀ. ਵਿਦਿਆਰਥੀਆਂ ਦੇ ਸਕਾਲਰਸ਼ਿਪ ਘੋਟਾਲੇ ਦੀ ਜਾਂਚ ਕਰਨ ਦੀ ਬਜਾਏ ਕਲੀਨ ਚਿੱਟ ਦੇ ਦਿੱਤੀ। ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਦੇ ਫਾਈਨੈਂਸ ਮਿਨਿਸਟਰ ਅਤੇ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਉੱਪਰ ਐਸ.ਸੀ.ਐਸ.ਟੀ.ਐਕਟ ਦੇ ਤਹਿਤ ਮਾਮਲਾ ਦਰਜ ਹੋਣਾ ਚਾਹੀਦਾ।ਵਿਧਾਨਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਘਰ ਘਰ ਨੌਕਰੀ ਅਤੇ ਕੱਚੇ ਮੁਲਾਜਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਪੰਜਾਬ ਸਰਕਾਰ ਨੌਕਰੀ ਦੇਣ ਦੀ ਵਜਾਏ ਨੌਜਵਾਨਾਂ ਨਾਲ ਕੁੱਟਮਾਰ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨਸਭਾ ਚੋਣਾਂ ਦੇ ਜਨਤਾ ਕਾਂਗਰਸ ਸਰਕਾਰ ਨੂੰ ਸਬਕ ਸਿਖਾਉਂਗੀ।