ਆਪ ਵਿਧਾਇਕ ਦਾ ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ‘ਤੇ ਵੱਡਾ ਬਿਆਨ - ਸਿੱਧੂ ਦੇ ਅਸਤੀਫੇ ‘ਤੇ ਵੱਡਾ ਬਿਆਨ
🎬 Watch Now: Feature Video
ਹੁਸ਼ਿਆਰਪੁਰ: ਆਪ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ(Jai Kishan Singh Rori) ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ (Bhagat Singh) ਦੇ ਬੁੱਤ ‘ਤੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕਰਨ ਵਿਸ਼ੇਸ਼ ਤੌਰ ‘ਤੇ ਪੁੱਜੇ ਹੋਏ ਸਨ। ਇਸ ਮੌਕੇ ਆਪ ਵਿਧਾਇਕ ਦੇ ਨਾਲ ਹਲਕਾ ਗੜ੍ਹਸ਼ੰਕਰ ਤੋਂ ਆਮ ਆਦਮੀ ਪਾਰਟੀ (Aam Aadmi Party) ਦੇ ਵਰਕਰ ਵੀ ਹਾਜ਼ਿਰ ਸਨ। ਇਸ ਮੌਕੇ ਰੋੜੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਕਾਂਗਰਸ ਦੇ ਪੰਜਾਬ ਪ੍ਰਧਾਨ ਤੋਂ ਅਸਤੀਫਾ ਦੇਣ ਦੀ ਵਜਾਏ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਸਨ ਅਤੇ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਿੱਚ ਕੁਰਸੀ ਦੀ ਲੜਾਈ ਹੈ ਜਿਸਦੇ ਕਾਰਨ ਪੰਜਾਬ ਦੇ ਵਿੱਚ ਵੱਡਾ ਨੁਕਸਾਨ ਹੋ ਰਿਹਾ ਹੈ।