ਪੰਜਾਬ 'ਚ ਸ਼ਰਾਬ 'ਤੇ ਮੁਕੰਮਲ ਪਾਬੰਦੀ ਲੱਗੇ :ਨਸੀਬ ਬਾਵਾ - aap protest news
🎬 Watch Now: Feature Video
ਮੋਗਾ: ਪੰਜਾਬ ਵਿੱਚ ਜ਼ਹਿਰਲੀ ਸ਼ਰਾਬ ਪੀਣ ਕਾਰਨ 100 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਿਸ ਨੂੰ ਲੈ ਕੇ ਸੂਬੇ ਵਿੱਚ ਸਿਆਸਤ ਗਰਮਾ ਗਈ ਹੈ। ਜ਼ਹਿਰਲੀ ਸ਼ਰਾਬ ਦੇ ਵਿਰੋਧ ਵਿੱਚ ਐਤਵਾਰ ਨੂੰ ਮੋਗਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਵਕੀਲ ਨਸੀਬ ਬਾਵਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਸ਼ਰਾਬ ਦੀ ਵਰਤੋਂ ਦੂਸਰੇ ਚਿੱਟੇ ਵਰਗੇ ਨਸ਼ਿਆਂ ਤੋਂ ਭੈੜੀ ਹੈ ਅਤੇ ਸਰਕਾਰਾਂ ਨੂੰ ਸ਼ਰਾਬ ਦੇ ਨਸ਼ੇ 'ਤੇ ਪੂਰਨ ਪਾਬੰਦੀ ਲਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਸਰਕਾਰ ਦੀ ਸਰਪ੍ਰਸਤੀ ਹੇਠ ਹੀ ਸ਼ਰਾਬ ਮਾਫੀਆ ਚੱਲ ਰਿਹਾ ਹੈ।