ਨਿਗਮ ਚੋਣਾਂ 'ਚ ਅਬੋਹਰ ਦੇ ਸਾਰੇ ਵਾਰਡਾਂ ਤੋਂ ਉਮੀਦਵਾਰ ਉਤਾਰੇਗੀ ਪਾਰਟੀ: ਖ਼ਾਲਸਾ - ਆਮ ਆਦਮੀ ਪਾਰਟੀ
🎬 Watch Now: Feature Video

ਫ਼ਾਜ਼ਿਲਕਾ: ਪੰਜਾਬ ’ਚ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਵੀ ਕਮਰ ਕਸ ਲਈ ਹੈ। ਬੀਤੇ ਦਿਨ ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਆਪ ਪਾਰਟੀ ਵੱਲੋਂ ਅਬੋਹਰ ਨਗਰ ਨਿਗਮ ਦੀਆਂ ਚੋਣਾਂ ਦੌਰਾਨ ਸਾਰੇ ਵਾਰਡਾਂ ਤੋਂ ਆਪਣੇ ਉਮੀਦਵਾਰ ਖੜੇ ਕੀਤੇ ਜਾਣਗੇ ਤੇ 11 ਜਨਵਰੀ ਨੂੰ ਉਮੀਦਵਾਰਾਂ ਦੇ ਨਾਂਅ ਐਲਾਨ ਦਿੱਤੇ ਜਾਣਗੇ। ਇਸ ਮੌਕੇ ਹਰਿੰਦਰ ਖਾਲਸਾ ਨੇ ਅਬੋਹਰ ਦੀ ਮਾੜੀ ਦੁਰਦਸ਼ਾ ਲਈ ਕੈਪਟਨ ਸਰਕਾਰ ਦੇ ਨਾਲ ਨਾਲ ਭਾਜਪਾ ਦੇ ਮੌਜੂਦਾ ਵਿਧਾਇਕ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਆਪ ਪਾਰਟੀ ਇਸ ਵਾਰ ਨਗਰ ਨਿਗਮ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰੇਗੀ।