ਵਾਜ਼ੀਫ਼ਾ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਤੇ ਭਾਜਪਾ ਵਰਕਰਾਂ ਨੇ ਕੀਤਾ ਰੋਸ ਪ੍ਰਦਰਸ਼ਨ
🎬 Watch Now: Feature Video
ਲੁਧਿਆਣਾ: ਵਿਰੋਧੀ ਪਾਰਟੀਆਂ ਵੱਲੋਂ ਸੂਬੇ ਵਿੱਚ ਐਸਸੀ ਸਕਾਲਰਸ਼ਿਪ ਵਿੱਚ ਹੋਏ ਕਥਿਤ ਘੁਟਾਲੇ ਨੂੰ ਲੈ ਕੇ ਪੰਜਾਬ ਵਿੱਚ ਸੂਬਾ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਜਾਰੀ ਹੈ। ਲੁਧਿਆਣਾ ਵਿੱਚ ਵੀ ਆਮ ਆਦਮੀ ਪਾਰਟੀ ਅਤੇ ਭਾਜਪਾ ਵਲੋਂ ਕੈਲਾਸ਼ ਚੌਕ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫ਼ੂਕ ਕੇ ਪ੍ਰਦਰਸ਼ਨ ਕੀਤਾ ਗਿਆ। ਭਾਜਪਾ ਨੇ ਇਸ ਮੁੱਦੇ 'ਤੇ ਧਰਨਾ ਪ੍ਰਦਰਸ਼ਨ ਕਰਦੇ ਹੋਏ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਸਤੀਫੇ ਦੀ ਮੰਗ ਕੀਤੀ ਹੈ। ਪ੍ਰਦਰਸ਼ਨਕਾਰੀਆਂ ਨੇ ਇਲਜ਼ਾਮ ਲਾਇਆ ਕਿ ਐਸਸੀ ਸਕਾਲਰਸ਼ਿਪ ਘੁਟਾਲੇ ਦੀ ਅੰਦਰੂਨੀ ਜਾਂਚ ਦੀ ਗੱਲ ਕਹਿ ਕੇ ਸਰਕਾਰ ਵੱਲੋਂ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।