ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ 'ਆਪ' ਵੱਲੋਂ ਪ੍ਰਦਰਸ਼ਨ - The struggle will be intensified
🎬 Watch Now: Feature Video
ਗੁਰਦਾਸਪੁਰ: ਪੈਟਰੋਲ,ਡੀਜਲ ਅਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਨੇ ਗੁਰਦਾਸਪੁਰ ਦੇ ਡਾਕਖਾਨਾ ਚੌਕ ਨੂੰ ਜਾਮ ਕਰ ਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਰੋਸ਼ ਪ੍ਰਦਰਸ਼ਨ ਕੀਤਾ ਤੇ ਸਰਕਾਰਾਂ ਨੂੰ ਚਿਤਾਵਨੀ ਭਰੀ ਅਪੀਲ ਕੀਤੀ ਕਿ ਤੇਲ ਦੀਆਂ ਕੀਮਤਾਂ ਕਟਾਈਆ ਜਾਣ। ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਤੇਲ ਦੀਆਂ ਵਧ ਰਹੀਆਂ ਕੀਮਤਾਂ ਲਈ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਤੇਲ ਉਤੇ ਜ਼ਿਆਦਾ ਟੈਕਸ ਤੇ ਸੂਬਾ ਸਰਕਾਰ ਵੈਟ ਲਗਾਇਆ ਹੋਇਆ। ਜਿਸ ਕਰਕੇ ਤੇਲ ਦੀਆਂ ਕੀਮਤਾਂ ਵਧੀਆ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤੇਲ ਦੀਆਂ ਕੀਮਤਾਂ ਨਾ ਘਟੀਆਂ ਤਾ ਸ਼ੰਘਰਸ਼ ਤੇਜ਼ ਕੀਤਾ ਜਾਵੇਗਾ।