ਰੂਰਲ ਫਾਰਮੇਸੀ ਅਫ਼ਸਰਾਂ ਦੇ ਧਰਨੇ ਨੂੰ ਆਪ ਨੇ ਕੀਤਾ ਸਮਰਥਣ - rural pharmacy officers
🎬 Watch Now: Feature Video

ਗੁਰਦਾਸਪੁਰ: ਰੂਰਲ ਫਾਰਮੇਸੀ ਅਫ਼ਸਰਾਂ ਤੇ ਦਰਜਾ ਚਾਰ ਮੁਲਾਜ਼ਮਾਂ ਪਿਛਲੇ 13 ਦਿਨਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਦਫਤਰ ਦੇ ਬਾਹਰ ਧਰਨਾ ਦੇ ਰਹੇ ਹਨ। ਇਸ ਧਰਨੇ ਨੂੰ ਬੁੱਧਵਾਰ ਨੂੰ ਆਪ ਆਗੂ ਵੱਲੋਂ ਸਮਰਥਨ ਦਿੱਤਾ ਗਿਆ। ਆਪ ਆਗੂ ਡਾ. ਕੰਵਲਜੀਤ ਸਿੰਘ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਫਾਰਮੇਸੀ ਅਫਸਰ ਪਿਛਲੇ 14 ਸਾਲਾਂ ਤੋਂ ਇੱਕ ਹੀ ਦਰਜੇ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ 14 ਸਾਲਾਂ 'ਚ ਵਿਅਕਤੀ ਦਾ 4 ਵਾਰ ਤਰੱਕੀ ਹੋ ਜਾਂਦੀ ਹੈ ਪਰ ਇਨ੍ਹਾਂ ਦੀ ਅਜੇ ਤੱਕ ਕੋਈ ਤਰਕੀ ਨਹੀਂ ਹੋਈ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਇਨ੍ਹਾਂ ਦੀ ਜਾਇਜ਼ ਮੰਗ ਹੈ ਜਿਸ ਦਾ ਪੂਰਾ ਹੋਣਾ ਵੀ ਜ਼ਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੀਆਂ ਮੰਗਾਂ ਮੰਨਿਆ ਜਾਵੇ ਤੇ ਇਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ।