'ਆਪ' ਵਲੋਂ ਹੁਸ਼ਿਆਰਪੁਰ 'ਚ ਪਰਿਵਰਤਨ ਰੈਲੀ ਕੱਢੀ ਜਾਵੇਗੀ - ਪਰਿਵਰਤਨ ਰੈਲੀ 4 ਦਿਸੰਬਰ ਦਿਨ ਸ਼ਨੀਵਾਰ ਨੂੰ
🎬 Watch Now: Feature Video
ਹੁਸ਼ਿਆਰਪੁਰ: ਹੁਸ਼ਿਆਰਪੁਰ 'ਚ 4 ਦਿਸੰਬਰ ਦਿਨ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਪਰਿਵਰਤਨ ਰੈਲੀ ਕੱਢਣ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਟਰੇਡ ਵਿੰਗ ਦੇ ਜਿਲ੍ਹਾ ਪ੍ਰਧਾਨ ਜਸਪਾਲ ਸਿੰਘ ਚੇਚੀ ਨੇ ਦੱਸਿਆ ਕਿ ਹੁਸ਼ਿਆਰਪੁਰ 'ਚ 4 ਦਿਸੰਬਰ ਦਿਨ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਪਰਿਵਰਤਨ ਰੈਲੀ ਕੱਢਣ ਜਾ ਰਹੀ ਹੈ। ਇਹ ਰੈਲੀ ਸਵੇਰੇ ਸ਼ਨੀਵਾਰ ਨੂੰ 11 ਵਜੇ ਅਸਲਾਮਾਬਾਦ ਤੋਂ ਸ਼ੁਰੂ ਹੋਵੇਗੀ। ਜੋ ਕਿ ਹੁਸ਼ਿਆਰਪੁਰ ਦੇ ਵੱਖ ਵੱਖ ਬਾਜ਼ਾਰਾਂ ਚੋਂ ਹੁੰਦੀ ਹੋਈ, ਬੱਸ ਸਟੈਂਡ ਚੌਂਕ ਵਿੱਚ ਜਾ ਕੇ ਸਮਾਪਤ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਤੱਕ ਦੀਆਂ ਰਵਾਇਤੀ ਪਾਰਟੀਆਂ ਅਤੇ ਸਰਕਾਰਾਂ ਨੇ ਲੋਕਾਂ ਨੂੰ ਸਿਵਾਏ ਲੁੱਟਣ ਤੋਂ ਹੋਰ ਕੋਈ ਵੀ ਕੰਮ ਨਹੀਂ ਕੀਤਾ। ਇਹ ਰੈਲੀ ਕੱਢਣ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਅਤੇ ਇਨ੍ਹਾਂ ਲੋਟੂ ਸਰਕਾਰਾਂ ਤੋਂ ਬਚਣ ਲਈ ਜਾਗਰੂਕ ਕਰਨਾ ਹੈ।