ਮਹਿੰਗੀ ਬਿਜਲੀ ਖ਼ਿਲਾਫ਼ ‘ਆਪ’ 7 ਅਪ੍ਰੈਲ ਤੋਂ ਖੋਲ੍ਹੇਗੀ ਮੋਰਚਾ - ਆਮ ਆਦਮੀ ਪਾਰਟੀ
🎬 Watch Now: Feature Video
ਰੂਪਨਗਰ: ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਨੇਸ਼ ਚੱਢਾ ਵੱਲੋਂ ਅੱਜ ਇੱਕ ਪ੍ਰੈੱਸ ਕਾਨਫਰੰਸ ਕਰ ਮਹਿੰਗੀ ਬਿਜਲੀ ਖਿਲਾਫ ਲੋਕਾਂ ਨੂੰ ਲਾਮਬੰਦ ਕੀਤਾ ਗਿਆ। ਉਹਨਾਂ ਨੇ ਕਿਹਾ ਕਿ 7 ਅਪ੍ਰੈਲ ਤੋਂ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਖਿਲਾਫ ਜੰਨ ਅੰਦੋਲਨ ਸ਼ੁਰੂ ਕਰਨ ਜਾ ਰਹੀ ਹੈ ਜਿਸ ’ਚ ਮਹਿੰਗੀ ਬਿਜਲੀ ਦਾ ਮੁੱਦਾ ਚੁੱਕਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਦੀ ਸਰਕਾਰ ਅਤੇ ਹੁਣ ਕਾਂਗਰਸ ਦੀ ਸਰਕਾਰ ਨੇ ਆਪਣੇ-ਆਪਣੇ ਨਿਜੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਪ੍ਰਾਈਵੇਟ ਕੰਪਨੀਆਂ ਨਾਲ ਮਹਿੰਗੇ-ਮਹਿੰਗੇ ਸਮਝੌਤੇ ਕੀਤੇ ਹਨ ਜੋ ਲੋਕਾਂ ਨੂੰ ਭੁਗਤਣੇ ਪੈ ਰਹੇ ਹਨ।