ਪਹਿਲਾ ਪੰਜਾਬ ਦਾ ਇਤਿਹਾਸ ਪੜ੍ਹੇ ਕੰਗਨਾ, ਫ਼ਿਰ ਕਰੇ ਬਿਆਨਬਾਜ਼ੀ: ਆਪ - case registered on Kangana
🎬 Watch Now: Feature Video
ਮੋਗਾ: ਕਿਸਾਨਾਂ ਦੇ ਨਾਲ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ ਔਰਤਾਂ ਪ੍ਰਤੀ ਵਿਵਾਦਿਤ ਟਿੱਪਣੀ ਕਰਨ ਨੂੰ ਲੈ ਕੇ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ। ਵੀਰਵਾਰ ਨੂੰ ਮੋਗਾ ਵਿਖੇ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਵੱਲੋਂ ਪ੍ਰੈੱਸ ਕਾਨਫ਼ਰੰਸ ਕਰ ਕੇ ਅਦਾਕਾਰਾ ਕੰਗਨਾ ਰਣੌਤ ਦੇ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ। ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਬੁਲਾਰਨ ਸੋਨੀਆ ਢੰਡ ਨੇ ਕਿਹਾ ਕਿ ਕਿਸਾਨਾਂ ਦੇ ਨਾਲ ਧਰਨੇ ਤੇ ਬੈਠੀਆਂ ਮਹਿਲਾਵਾਂ ਪ੍ਰਤੀ ਕੰਗਨਾ ਰਣੌਤ ਨੇ ਜੋ ਭੱਦਾ ਬਿਆਨ ਦਿੱਤਾ ਹੈ ਉਸ ਨੂੰ ਲੈ ਕੇ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਤੁਰੰਤ ਪਰਚਾ ਦਰਜ ਕੀਤਾ ਜਾਣਾ ਚਾਹੀਦਾ ਹੈ।