ਅਮਲੋਹ ਵਿੱਚ ਆਪ ਦੇ ਵਰਕਰਾਂ ਅਤੇ ਆਗੂਆ ਨੇ ਮਨਾਈ ਜਿੱਤ ਦੀ ਖੁਸ਼ੀ - delhi assembly election
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਦਿੱਲੀ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ। ਹਲਕਾ ਅਮਲੋਹ ਤੋਂ ਆਪ ਵਰਕਰਾਂ ਅਤੇ ਆਗੂਆਂ ਵੱਲੋਂ ਜਿੱਤ ਦੀ ਖੁਸ਼ੀ ਮਨਾਈ ਗਈ। ਸ਼ਹਿਰ ਦੇ ਬਜ਼ਾਰਾਂ ਵਿੱਚ ਕਾਫ਼ਲੇ ਸਮੇਤ ਲੋਕਾਂ ਦੀਆਂ ਵਧਾਈਆਂ ਕਬੂਲੀਆਂ। ਇਸ ਮੌਕੇ ਆਪ ਦੇ ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾਂ ਨੇ ਕਿਹਾ ਕਿ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਲੋਕ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦੇਖਦੇ ਹੋਏ ਦਿੱਲੀ ਵਾਸੀਆਂ ਨੇ ਦੁਬਾਰਾ ਤੋਂ ਦਿੱਲੀ ਵਿੱਚ ਆਪ ਦੀ ਸਰਕਾਰ ਚੁਣੀ ਹੈ। ਆਪ ਨੇ ਜਿੱਥੇ ਪਹਿਲੇ ਕੀਤੇ ਹੋਏ ਵਾਅਦੇ ਪੂਰੇ ਕੀਤੇ ਸਨ ਉਥੇ ਹੀ ਹੁਣ ਵੀ ਆਪ ਪਾਰਟੀ ਦਿੱਲੀ ਵਾਸੀਆਂ ਨਾਲ ਕੀਤੇ ਵਾਅਦਿਆ ਨੂੰ ਪੂਰਾ ਕਰੇਗੀ।