AAP ਵਰਕਰਾਂ ਨੇ ਨਵਜੋਤ ਸਿੰਘ ਸਿੱਧੂ ’ਤੇ ਲਾਏ ਵੱਡੇ ਇਲਜ਼ਾਮ - burn effigy of Navjot Singh Sidhu
🎬 Watch Now: Feature Video
ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਜਲੰਧਰ ਵਿਖੇ ਇੱਕ ਰਾਜਨੀਤਕ ਇਕੱਠ ਦੌਰਾਨ ਭਗਤ ਕਬੀਰ ਜੀ ਦੀ ਬਾਣੀ ਨਾਲ ਖਿਲਵਾੜ ਕੀਤਾ ਜਿਸਦਾ ਦਾ ਵਿਰੋਧ ਕਰਦਿਆਂ ਨਵਜੋਤ ਸਿੰਘ ਸਿੱਧੂ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਆਮ ਆਦਮੀ ਪਾਰਟੀ ਵੱਲੋਂ ਸਿੱਧੂ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਭਗਤ ਕਬੀਰ ਜੀ ਦੀ ਬਾਣੀ ਨਾਲ ਖਿਲਵਾੜ ਕੀਤਾ ਹੈ, ਜਿਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਸੜਕਾਂ ’ਤੇ ਸਿੱਧੂ ਦਾ ਪੁਤਲਾ ਸਾੜ ਕੇ ਵਿਰੋਧ ਕਰ ਰਹੀ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸਜ਼ਾ ਮਿਲਣੀ ਚਾਹੀਦੀ ਹੈ।