ਕਾਂਗਰਸੀ ਕਲੇਸ਼ ‘ਤੇ ਆਪ ਦਾ ਵੱਡਾ ਹਮਲਾ - ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ
🎬 Watch Now: Feature Video
ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਖਾਨਾਜੰਗੀ ਨੂੰ ਲੈਕੇ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਸਰਕਾਰ ‘ਤੇ ਵਰਦਿਆਂ ਕਿਹਾ ਕਿ ਸਰਕਾਰ ਆਪਸੀ ਕਲੇਸ਼ ਦੇ ਵਿੱਚ ਉਲਝੀ ਹੋਈ ਹੈ ਤੇ ਇਸ ਦੌਰਾਨ ਸਰਕਾਰ ਵੱਲੋਂ ਲੋਕਾਂ ਦੇ ਨਾਲ ਕੀਤੇ ਵਾਅਦਿਆਂ ਨੂੰ ਪੂਰੀ ਤਰ੍ਹਾਂ ਭੁੱਲ ਚੁੱਕੀ ਹੈੈ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੀ ਸਿਆਸੀ ਜ਼ਮੀਨ ਨੂੰ ਬਚਾਉਣ ਦੇ ਲਈ ਪੂਰੀ ਤਰ੍ਹਾਂ ਤਰਲੋ ਮੱਛੀ ਹੋਈ ਵਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਖੁਦ ਮੰਨਿਆ ਹੈ ਕਿ ਕਾਂਗਰਸ ਵਿੱਚ ਸਭ ਕੁਝ ਸਹੀ ਨਹੀਂ ਹੈ। ਇਸ ਦੌਰਾਨ ਆਪ ਵਿਧਾਇਕਾ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਆਪ ਦੀ ਸਰਕਾਰ ਹੋਵੇਗੀ।