ਸਫ਼ਾਈ ਕਰਮਚਾਰੀਆਂ ਨੇ ਤਨਖ਼ਾਹ ਨਾ ਮਿਲਣ 'ਤੇ ਪ੍ਰਸ਼ਾਸਨ ਵਿਰੁੱਧ ਕੀਤਾ ਪ੍ਰਦਰਸ਼ਨ - Cleanliness workers protest march
🎬 Watch Now: Feature Video
ਫ਼ਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ 'ਚ ਸਫ਼ਾਈ ਕਰਮਚਾਰੀਆਂ ਨੇ 6 ਮਹੀਨਿਆਂ ਦੀ ਤਨਖ਼ਾਹਾਂ ਨਾ ਮਿਲਣ 'ਤੇ ਪ੍ਰਸ਼ਾਸਨ ਵਿਰੁੱਧ ਰੋਸ ਮਾਰਚ ਕੱਢਿਆ। ਇਸ ਦੇ ਨਾਲ ਹੀ ਸਫ਼ਾਈ ਕਰਮਚਾਰੀਆਂ ਨੇ 10 ਦਿਨ ਪਹਿਲਾਂ ਵੀ ਸਰਕਾਰ ਵਿਰੁੱਧ ਹੜਤਾਲ ਕੀਤਾ ਸੀ ਜਿਸ ਦੌਰਾਨ ਸਫ਼ਾਈ ਕਰਮਚਾਰੀਆਂ ਵੱਲੋਂ ਸ਼ਹਿਰ ਦੀ ਸਫ਼ਾਈ ਨਹੀਂ ਕੀਤੀ ਗਈ ਸੀ ਜਿਸ ਨਾਲ ਸ਼ਹਿਰ ਕੂੜੇ ਦੇ ਢੇਰ ਲੱਗੇ ਹੋਏ ਹਨ ਇਸ ਨਾਲ ਗੰਭੀਰ ਬਿਮਾਰੀਆਂ ਹੋਣ ਦਾ ਡਰ ਹੈ। ਸਫ਼ਾਈ ਕਰਮਚਾਰੀ ਨੇ ਕਿਹਾ ਕਿ ਹੁਣ ਅਬੋਹਰ ਵਿੱਚ ਮਿਊਂਸੀਪਲ ਕਮੀਸ਼ਨ ਦਫ਼ਤਰ ਵੀ ਬਣ ਗਿਆ ਹੈ ਜਿਸ ਦੇ ਬਾਵਜੂਦ ਵੀ ਉਨ੍ਹਾਂ ਦੀ 6 ਮਹੀਨਿਆਂ ਦੀਆਂ ਤਨਖ਼ਾਹਾਂ ਰੁੱਕੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਬੜੀ ਮੁਸ਼ਕਲ ਨਾਲ ਹੋ ਰਿਹਾ ਹੈ। ਬੱਚਿਆਂ ਦੀ ਸਕੂਲ ਦੀ ਵੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਤਨਖ਼ਾਹ ਛੇਤੀ ਤੋਂ ਛੇਤੀ ਖਾਤਿਆਂ 'ਚ ਪਾਈ ਜਾਵੇ ਨਹੀਂ ਤਾਂ ਉਹ ਆਪਣਾ ਸ਼ੰਘਰਸ਼ ਹੋਰ ਤੇਜ਼ ਕਰ ਦੇਣਗੇ।