ਅਬੋਹਰ 'ਚ ਪੁਲਿਸ ਨੇ ਕੱਢਿਆ ਫਲੈਗ ਮਾਰਚ, ਲੋਕਾਂ ਨੂੰ ਘਰਾਂ 'ਚ ਰਹਿਣ ਦੀ ਕੀਤੀ ਅਪੀਲ
🎬 Watch Now: Feature Video
ਫ਼ਾਜ਼ਿਲਕਾ : ਪਟਿਆਲਾ ਵਿੱਚ ਹੋਈ ਨਿਹੰਗ ਸਿੰਘਾਂ ਅਤੇ ਪੁਲਿਸ ਦੀ ਝੜਪ ਦੇ ਦੌਰਾਨ ਜਿੱਥੇ ਇੱਕ ਪੁਲਿਸ ਕਰਮੀ ਦਾ ਹੱਥ ਵੱਢਿਆ ਗਿਆ ਅਤੇ ਹੋਰ ਵੀ ਕਈ ਪੁਲਿਸ ਮੁਲਾਜ਼ਮ ਜਖ਼ਮੀ ਹੋਏ ਹਨ। ਉਸ ਦੇ ਚਲਦਿਆਂ ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਨੇ ਅਬੋਹਰ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਫਲੈਗ ਮਾਰਚ ਕੱਢਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਬੋਹਰ ਦੇ ਐੱਸ.ਪੀ ਮਨਜੀਤ ਸਿੰਘ ਨੇ ਕਿਹਾ ਕਿ 1 ਮਈ ਤੱਕ ਪੰਜਾਬ ਭਰ ਵਿੱਚ ਕਰਫਿਊ ਲਾਗੂ ਹੈ ਅਤੇ ਅਸੀਂ ਅਬੋਹਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੁਲਿਸ ਬਲ ਦੇ ਨਾਲ ਫਲੈਗ ਮਾਰਚ ਕੱਢਿਆ ਹੈ ਅਤੇ ਅਸੀ ਲੋਕਾਂ ਨੂੰ ਅਪੀਲ ਕਰ ਰਹੇ ਹਾਂ ਕਿ ਉਹ ਆਪਣੇ ਘਰਾਂ ਵਿੱਚ ਰਹਿਣ। ਉਨ੍ਹਾਂ ਨੂੰ ਜ਼ਰੂਰਤ ਦੀ ਹਰ ਚੀਜ ਪੁਲਿਸ ਅਤੇ ਪ੍ਰਸ਼ਾਸਨ ਦੁਆਰਾ ਘਰਾਂ ਵਿੱਚ ਹੀ ਉਪਲੱਬਧ ਕਰਵਾਈ ਜਾਵੇਗੀl