ਮਹਿਲਾ ਦੇ ਘਰ ਫਾਈਰਿੰਗ ਕਰਨ ਵਾਲਾ ਕਾਬੂ - ਫਾਈਰਿੰਗ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ
🎬 Watch Now: Feature Video
ਜਲੰਧਰ: ਜਿੱਥੇ ਇਕ ਪਾਸੇ ਸ਼ਹਿਰ ਦੇ ਵਿਚ ਪੁਲਿਸ ਵੱਲੋਂ 15 ਅਗਸਤ ਨੂੰ ਲੈ ਕੇ ਪੁਖ਼ਤਾ ਇੰਤਜ਼ਾਮ ਕੀਤੇ ਜਾ ਰਹੇ ਨੇ ਉਥੇ ਹੀ ਸ਼ਹਿਰ 'ਚ ਅਪਰਾਧਕ ਵਾਰਦਾਤਾਂ ਰੁੱਕਣ ਦਾ ਨਾਂਅ ਨਹੀਂ ਲੈ ਰਹੀਆਂ। ਬੀਤੇ ਦਿਨੀਂ ਇੱਕ ਵਿਅਕਤੀ ਵੱਲੋਂ ਇੱਖ ਮਹਿਲਾ ਦੇ ਘਰ ਦੇ ਬਾਹਰ ਫਾਈਰਿੰਗ ਕੀਤੀ ਗਈ ਸੀ। ਪੀੜਤ ਪਰਿਵਾਰ ਨੇ ਪੁਲਿਸ ਨੂੰ ਇਸ ਮਾਮਲੇ ਦੀ ਸੂਚਨਾ ਦਿੱਤੀ। ਇਸ ਮਗਰੋਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਸ ਮਾਮਲੇ ਦੇ ਮੁਖ ਮੁਲਜ਼ਮ ਨੂੰ ਹਿਮਾਚਲ ਪ੍ਰਦੇਸ਼ ਦੇ ਸੋਲਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਮਾਣਕ ਬੱਬਰ ਵਜੋਂ ਹੋਈ ਹੈ ਤੇ ਮੌਕੇ 'ਤੇ ਉਸ ਕੋੋਲੋਂ ਦੋ ਪਿਸਤੌਲਾਂ ਵੀ ਬਰਾਮਦ ਹੋਇਆਂ ਹਨ। ਮੁਲਜ਼ਮ ਪਹਿਲਾਂ ਵੀ ਕਈ ਮਾਮਲਿਆਂ 'ਚ ਲੋੜੀਂਦਾ ਹੈ।