ਮੋਬਾਇਲ ਖੋਹ ਕੇ ਭੱਜ ਰਹੇ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਕਾਬੂ - ਬਾਬਾ ਬੁੱਢਾ ਪੁਲ ਚੌਂਕ
🎬 Watch Now: Feature Video
ਜਲੰਧਰ: ਜ਼ਿਲ੍ਹੇ ਦੇ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਇੱਕ ਮੋਬਾਇਲ ਸਨੈਚਰ (Mobile Snatcher) ਨੂੰ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਬਸਤੀ ਬਾਵਾ ਖੇਲ ਦੇ ਥਾਣਾ ਮੁਖੀ ਨਿਰਲੇਪ ਸਿੰਘ ਨੇ ਦੱਸਿਆ ਕਿ ਕੱਲ੍ਹ ਜਲੰਧਰ ਦੇ ਬਾਬਾ ਬੁੱਢਾ ਪੁਲ ਚੌਂਕ ਕੋਲ ਨੌਜਵਾਨ ਤੋਂ ਵਿਅਕਤੀ ਮੋਬਾਇਲ ਖੋਹ ਕੇ ਭੱਜ ਰਹੇ ਸੀ, ਜਿਹਨਾਂ ਨੂੰ ਪੁਲਿਸ ਨੇ ਮੌਕੇ ’ਤੇ ਇੱਕ ਮੁਲਜ਼ਮ ਨੂੰ ਫੜ ਲਿਆ ਜਦਕਿ ਦੂਜਾ ਫਰਾਰ ਹੋ ਗਿਆ। ਫ਼ੜੇ ਗਏ ਮੁਲਜ਼ਾਮ ਦੀ ਪਛਾਣ ਸੁਨੀਲ ਕੁਮਾਰ ਵਜੋਂ ਹੋਈ ਹੈ, ਪੁਲਿਸ ਨੇ ਮੁਲਜ਼ਮ ਕੋਲੋਂ ਖੋਹਿਆ ਹੋਇਆ ਫੋਨ ਵੀ ਬਰਾਮਦ ਕੀਤਾ ਹੈ। ਪੁਲਿਸ ਨੂੰ ਇਸ ਦਾ ਇੱਕ ਦਿਨ ਦਾ ਰਿਮਾਂਡ ਹਾਸਲ ਹੋਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੂਸਰੇ ਮੁਲਜ਼ਮ ਨੂੰ ਵੀ ਜਲਦ ਹੀ ਗ੍ਰਿਫ਼ਤਾਰ ਕਰ ਦਿੱਤਾ ਜਾਵੇਗਾ।